Site icon Sikh Siyasat News

ਹਰ ਪੱਧਰ ਉੱਤੇ ਸੰਵਾਦ ਦੀ ਅਣਹੋਂਦ ਨਾਲ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੋਰ ਵੀ ਗੰਭੀਰ ਹੋ ਰਹੀਆਂ ਨੇ: ਪਰਗਟ ਸਿੰਘ

ਪੰਜਾਬ ਬਚਾਓ ਪਿੰਡ ਬਚਾਓ ਕਮੇਟੀ ਵੱਲੋਂ ਪੰਜਾਬ ਦੀਆਂ ਸ਼ਾਮਲਾਟ ਜਮੀਨਾਂ ਨੂੰ ਬਚਾਉਣ ਬਾਰੇ ਇੱਕ ਵਿਚਾਰ-ਚਰਚਾ 19 ਦਸੰਬਰ 2019 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਅਤੇ ਵਿਚਾਰਵਾਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਬੋਲਦਿਆਂ ਖੇਡ ਜਗਤ ਤੋਂ ਸਿਆਸਤ ਵਿੱਚ ਆਏ ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਰ ਪੱਧਰ ਉੱਤੇ ਸੰਵਾਦ ਦੀ ਅਣਹੋਂਦ ਕਾਰਨ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੋਰ ਵੀ ਗੰਭੀਰ ਹੋ ਰਹੀਆਂ ਹਨ।

ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵਿਧਾਇਕ ਰਹੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਪਾਰਟੀ ਵਿੱਚ ਅੰਦਰੂਨੀ ਜਮਹੂਰੀਅਤ ਨਹੀਂ ਹੈ ਅਤੇ ਪਾਰਟੀਆਂ ਵਿੱਚ ਖੁਸ਼ਾਮਦੀ ਸੱਭਿਆਚਾਰ ਦਾ ਹੀ ਬੋਲਬਾਲਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪਾਰਟੀਆਂ ਅੰਦਰ ਜਾਂ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦਾ ਸੰਵਾਦ ਜਾਂ ਵਿਚਾਰ ਚਰਚਾ ਨਹੀਂ ਹੁੰਦੀ ਜਿਸ ਕਾਰਨ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਸਿਆਸਤਦਾਨਾਂ ਦਾ ਕਿਰਦਾਰ ਪਹਿਲਾਂ ਵਾਲਾ ਨਹੀਂ ਰਿਹਾ ਜਿਸ ਕਾਰਨ ਇਸ ਕਿੱਤੇ ਵਿੱਚ ਜਮਹੂਰੀਅਤ ਦੇ ਢਾਂਚੇ ਅਤੇ ਸੰਸਥਾਵਾਂ ਢਹਿ ਢੇਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ ਉਨ੍ਹਾਂ ਦੇ ਖੋਖਲੇ ਢਾਂਚੇ ਹੀ ਖੜ੍ਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version