ਸਿਆਸੀ ਖਬਰਾਂ » ਸਿੱਖ ਖਬਰਾਂ

ਮੋਦੀ ਸਰਕਾਰ ਦਾ 1984 ਸਿੱਖ ਨਸਲਕੁਸ਼ੀ ਸਬੰਧੀ ਮਤੇ ਪ੍ਰਤੀ ਰਵੱਈਆ ਅਫਸੋਸਨਾਕ: ਮਨਜੀਤ ਸਿੰਘ ਜੀ.ਕੇ.

April 10, 2017 | By

ਨਵੀਂ ਦਿੱਲੀ: 1984 ਸਿੱਖ ਕਤਲੇਆਮ ਨੂੰ ਨਸ਼ਲਕੁਸੀ ਨਾ ਮੰਨਣ ਦੇ ਭਾਰਤ ਸਰਕਾਰ ਦੇ ਸਟੈਂਡ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤੀ ਸੰਸਦ ’ਚ ਇਸ ਬਾਰੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਲਈ ਕਿਹਾ।

ਸਬੰਧਤ ਖ਼ਬਰ:

ਬਾਦਲ ਸਪੱਸ਼ਟ ਕਰਨ ਕੀ ਉਹ ਓਂਟਾਰਿੲ ਸਿੱਖ ਨਸਲਕੁਸ਼ੀ ਮਤੇ ਨਾਲ ਸਹਿਮਤ ਹਨ ਜਾਂ ਨਹੀਂ: ਫੂਲਕਾ …

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤਿ ਜੋਤੀ ਸਮਾਉਣ ਦੇ ਪੁਰਬ ਮੌਕੇ ਗੁਰਦੁਆਰਾ ਬਾਲਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਜੀ.ਕੇ. ਨੇ ਨਰਿੰਦਰ ਮੋਦੀ ਦਾ ਇਸ ਮਸਲੇ ’ਤੇ ਵਿਚਾਰਕ ਵਿਰੋਧ ਕਰਨ ਦਾ ਵੀ ਐਲਾਨ ਕੀਤਾ। ਕੈਨੇਡਾ ਦੇ ਉਂਟਾਰੀਓ ਸੂਬੇ ਦੀ ਐਸੰਬਲੀ ’ਚ ਬੀਤੇ ਦਿਨੀਂ 1984 ਸਿੱਖ ਕਤਲੇਆਮ ਨੂੰ “ਸਿੱਖ ਨਸ਼ਲਕੁਸ਼ੀ” ਦੱਸੇ ਜਾਣ ਦਾ ਮਤਾ ਪਾਸ ਕੀਤਾ ਗਿਆ ਸੀ ਜਿਸਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਗਲਤ ਅਤੇ ਤੱਥਾਂ ਤੋਂ ਪਰੇ ਦੱਸਿਆ ਸੀ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਜੀ.ਕੇ. ਨੇ ਕਿਹਾ ਕਿ 1984 ਵਿਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕਾਤਲਾਂ ਦੀ ਪਿੱਠ ‘ਤੇ ਖੜੇ ਸਨ। ਫਿਰ ਕਿਸ ਤਰ੍ਹਾਂ ਅਸੀਂ ਸਰਕਾਰ ਦੀ ਸ਼ਹਿ ‘ਤੇ ਕਰਵਾਏ ਗਏ ਕਤਲੇਆਮ ਨੂੰ ਦੰਗਾ ਮੰਨ ਲਈਏ।

ਸਬੰਧਤ ਖ਼ਬਰ:

ਓਂਟਾਰੀਓ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤੇ ਦੀ ਭਾਰਤ ਵਲੋਂ ਵਿਰੋਧਤਾ ਮੰਦਭਾਗੀ: ਸ਼੍ਰੋਮਣੀ ਕਮੇਟੀ …

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਹੋਰ ਥਾਵਾਂ ‘ਤੇ ਹਜ਼ਾਰਾਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। 32 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀ ਆਪਣੀ ਪਹੁੰਚ ਸਦਕਾ ਸੱਤਾ ਦਾ ਅਨੰਦ ਮਾਣ ਰਹੇ ਹਨ।

ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Modi Govt’s Attitude Towards 1984 Sikh Genocide Motion Deplorable: Prem Singh Chandumajara …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,