ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਇੱਕ ਸੀਬੀਆਈ ਹੋਰ ਬਣਾਵੇ ਮੋਦੀ, ਇੱਕ ਤਾਂ ਕੇਵਲ ‘ਆਪ’ ਉੱਤੇ ਹੀ ਲਗਾ ਦਿੱਤੀ ਹੈ: ਭਗਵੰਤ ਮਾਨ

July 6, 2016 | By

ਖੰਨਾ/ਲੁਧਿਆਣਾ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਭਗਵੰਤ ਮਾਨ ਨੇ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੇ ਸਮੂਹ ਢਾਂਚੇ ਲਈ ਖਤਰਨਾਕ ਕਰਾਰ ਦਿ¤ਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਿਨਾ ਦੱਸੇ 11 ਉੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਦੇ ਦੋ ਪ੍ਰਮੁੱਖ ਅਧਿਕਾਰੀਆਂ ਨੂੰ ਸੀਬੀਆਈ ਵਲੋਂ ਹਿਰਾਸਤ ਵਿਚ ਲਏ ਜਾਣ ਵਾਲੇ ਸਮੁੱਚੇ ਘਟਨਾਕ੍ਰਮ ਨੂੰ ਸਮੂਹ ਢਾਂਚੇ ਉੱਤੇ ਹਮਲਾ ਦੱਸਦੇ ਹੋਏ ਭਗਵੰਤ ਮਾਨ ਨੇ ਟਿਪਣੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਸੀਬੀਆਈ ਬਣਾ ਲੈਣੀ ਚਾਹੀਦੀ ਹੈ, ਕਿਉਂਕਿ ਵਰਤਮਾਨ ਸੀਬੀਆਈ ਨੂੰ ਤਾਂ ਕੇਵਲ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਪਿੱਛੇ ਲਗਾਇਆ ਹੋਇਆ ਹੈ।

temp

ਭਗਵੰਤ ਮਾਨ, ਨਰਿੰਦਰ ਮੋਦੀ (ਫਾਈਲ ਫੋਟੋ)

ਇਹ ਉਕਤ ਬਿਆਨ ਭਗਵੰਤ ਮਾਨ ਨੇ ਖੰਨਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੇਸ਼ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਡਾਇਲਾਗ ਟੀਮ ਦੇ ਪ੍ਰਮੁੱਖ ਕੰਵਰ ਸੰਧੂ, ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਮੌਜੂਦ ਸਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਚੜ੍ਹਤ ਦੇਖ ਅਕਾਲੀ-ਭਾਜਪਾ ਅਤੇ ਕਾਂਗਰਸ ਬੌਖਲਾ ਚੁ¤ਕੀ ਹੈ। ਰੋਜ਼ਾਨਾ ਹੀ ‘ਆਪ’ ਆਗੂਆਂ ਉੱਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਹਰ ਰੋਜ਼ ਕਹਿੰਦੇ ਹਨ ਕਿ ਬਿਕਰਮ ਸਿੰਘ ਮਜੀਠਿਆ ਡਰੱਗ ਤਸਕਰਾਂ ਦਾ ਸਰਗਨਾ ਹੈ, ਜੇਕਰ ਮਜੀਠਿਆ ਵਿੱਚ ਹਿੰਮਤ ਹੈ ਤਾਂ ਉਨ੍ਹਾਂ (ਭਗਵੰਤ ਮਾਨ) ਉੱਤੇ ਵੀ ਮਾਮਲਾ ਦਰਜ ਕਰੇ।

ਇਸਤੋਂ ਇਲਾਵਾ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਤਿੰਨ ਰੋਜ਼ਾ ਦੇ ਪੰਜਾਬ ਦੌਰੇ ਨੂੰ ਬੇਹੱਦ ਸਫਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਮਨ ਦੀ ਗੱਲ ਨੂੰ ਸੁਣਨ ਆਉਂਦੇ ਹਨ ਅਤੇ ਨਰਿੰਦਰ ਮੋਦੀ ਦੀ ਤਰ੍ਹਾਂ ਸੁਣਾਉਣ ਵਿਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਵਪਾਰੀ, ਉਦਯੋਗਪਤੀ, ਟਰਾਂਸਪੋਰਟਰ ਅਤੇ ਹੋਰ ਵਰਗ ਖੁੱਲ੍ਹ ਕੇ ਪੰਜਾਬ ਦੀ ਬਾਦਲ ਸਰਕਾਰ ਦੇ ਖਿਲਾਫ ਬੋਲੇ ਹਨ। ਇੱਥੋਂ ਤਕ ਕਿ ਲੁਧਿਆਣਾ ਵਿਚ ਪੱਤਰਕਾਰਾਂ ਨੇ ਵੀ ਪੰਜਾਬ ਦੀ ਬਾਦਲ ਸਰਕਾਰ ਦੇ ਜ਼ੁਲਮ ਦੀ ਕਹਾਣੀ ਅਰਵਿੰਦ ਕੇਜਰੀਵਾਲ ਨੂੰ ਸੁਣਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,