ਆਮ ਖਬਰਾਂ

ਮੋਹਾਲੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਫੜਨ ਦਾ ਦਾਅਵਾ

January 4, 2016 | By

ਚੰਡੀਗੜ੍ਹ ( 4 ਜਨਵਰੀ, 2016): ਪਠਾਨਕੋਟ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਚੌਕਸੀ ਵਜੋਂ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਦੀ ਮੋਹਾਲੀ ਪੁਲਸ ਨੇ ਖਰੜ ਤੋਂ ਵੱਡੀ ਗਿਣਤੀ ‘ਚ ਹਥਿਆਰਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਮੁਖੀ ਮੋਹਾਲੀ ਅਤੇ ਗ੍ਰਿਫਤਾਰ ਵਿਅਕਤੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਮੁਖੀ ਮੋਹਾਲੀ ਅਤੇ ਗ੍ਰਿਫਤਾਰ ਵਿਅਕਤੀ

ਪੁਲਿਸ ਦਆਵੇ ਅਨੁਸਾਰ ਇਨ੍ਹਾਂ ਤਿੰਨਾਂ ਪਾਸੋਂ ਬ੍ਰਾਜ਼ੀਲ ਅਤੇ ਚੀਨ ‘ਚ ਬਣੇ ਹਥਿਆਰ ਅਤੇ ਪਾਕਿਸਤਾਨੀ ਸਿਮ ਵੀ ਬਰਾਮਦ ਹੋਏ ਹਨ। ਇਨ੍ਹਾਂ ਦੀ ਗ੍ਰਿਫਤਾਰੀ ਦਾ ਖੁਲਾਸਾ ਐਸ.ਐਸ.ਪੀ. ਮੋਹਾਲੀ ਨੇ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸਬੰਧੀ ਅਜੇ ਜਾਣਕਾਰੀ ਨਹੀਂ ਮਿਲ ਸਕੀ।

ਇਥੇ ਦੱਸਣਯੋਗ ਹੈ ਕਿ ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਪੂਰੇ ਭਾਰਤ ‘ਚ ਚੋਖਸੀ ਦਾ ਹੁਕਮ ਜਾਰੀ ਕੀਤਾ ਗਿਆ ਹੈ । ਪੁਲਿਸ ਵੱਲੋਂ ਇਸ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,