ਆਮ ਖਬਰਾਂ » ਸਿਆਸੀ ਖਬਰਾਂ

ਗੁਰਪੁਰਬ ਸਬੰਧੀ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਆਰਐਸਐਸ ਮੁਖੀ ਮੋਹਨ ਭਾਗਵਤ ਕਰੇਗਾ: ਮੀਡੀਆ ਰਿਪੋਰਟ

October 10, 2017 | By

ਪਟਿਆਲਾ: ਮੀਡੀਆ ਦੀਆਂ ਖ਼ਬਰਾਂ ਮੁਤਾਬਕ ਰਾਸ਼ਟਰੀ ਸਿੱਖ ਸੰਗਤ ਦੀ ਜ਼ਿਲ੍ਹਾ ਇਕਾਈ ਦੀ ਸੋਮਵਾਰ (9 ਅਕਤੂਬਰ, 2017) ਨੂੰ ਪਟਿਆਲਾ ਦੇ ਆਰੀਆ ਸਮਾਜ ਦਫ਼ਤਰ ’ਚ ਬੈਠਕ ਹੋਈ। ਇਸ ਵਿੱਚ ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਹਿਯੋਗੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਪ੍ਰਧਾਨ ਗੁਰਬਚਨ ਸਿੰਘ ਮੋਖਾ ਸ਼ਾਮਲ ਹੋਏ। ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਪ੍ਰਧਾਨ ਗੁਰਬਚਨ ਸਿੰਘ ਮੋਖਾ ਅਤੇ ਹੋਰ ਅਹੁਦੇਦਾਰ

ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਪ੍ਰਧਾਨ ਗੁਰਬਚਨ ਸਿੰਘ ਮੋਖਾ ਅਤੇ ਹੋਰ ਅਹੁਦੇਦਾਰ

ਗੁਰਬਚਨ ਸਿੰਘ ਮੋਖਾ ਨੇ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਹਿੰਦੂ ਰਾਸ਼ਟਰਵਾਦੀ ਨਜ਼ਰੀਏ ਤੋਂ ਪੇਸ਼ ਕੀਤਾ। ਮੋਖਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਵੀ ਉਸੇ ਪ੍ਰੋਗਰਾਮ ਦੀ ਇੱਕ ਕੜੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Mohan Bhagwat To Preside At Meeting Over Gurpurab Festivities …

ਮੀਡੀਆ ਰਿਪੋਰਟਾਂ ਮੁਤਾਬਕ 25 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਕਰੇਗਾ। ਖ਼ਬਰਾਂ ਮੁਤਾਬਕ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਨਿਰਮਲੇ ਅਤੇ ਹੋਰ ਸੰਪਰਦਾਵਾਂ ਦੇ ਮੁਖੀ ਵੀ ਇਸ ਮੀਟਿੰਗ ਵਿਚ ਹਿੱਸਾ ਲੈਣਗੇ। ਇਸ ਮੌਕੇ ਰਾਸ਼ਟਰੀ ਸਿੱਖ ਸੰਗਤ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਨਜੀਤ ਸਿੰਘ ਧੱਪੂ ਤੋਂ ਇਲਾਵਾ ਜਸਵੀਰ ਸਿੰਘ, ਜੇਪੀ ਐਸ ਕਾਲੜਾ, ਐਡਵੋਕੇਟ ਅਮਰਪ੍ਰੀਤ ਸਿੰਘ ਭਾਟੀਆ, ਐਡਵੋਕੇਟ ਚਰਨਬੀਰ ਸਿੰਘ, ਕੁਲਵੀਰ ਸਿਘ ਸੋਢੀ, ਖ਼ੁਸ਼ਹਾਲ ਸਿੰਘ, ਸੁਰਿੰਦਰ ਸਿੰਘ, ਮੋਹਿਤ ਸਿੰਘ ਅਤੇ ਧਰਮਿੰਦਰ ਪਾਲ ਸਿੰਘ ਹਾਜ਼ਰ ਸਨ।

ਭਾਰਤੀ ਰਾਸ਼ਟਰਵਾਦੀਆਂ ਵਲੋਂ ਕਿਵੇਂ ਸਿੱਖ ਗੁਰੂ ਸਾਹਿਬਾਨ ਦੀ ਅਕਸ ਨੂੰ ਖਰਾਬ ਕੀਤਾ ਗਿਆ; ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,