ਸਿੱਖ ਖਬਰਾਂ

ਪੀਲੀਭੀਤ ਜੇਲ੍ਹ ਵਿਚ ਸਿੱਖ ਕੈਦੀਆਂ ਦੀਆਂ ਮੌਤਾਂ: ਮੁਲਾਇਮ ਵੱਲੋਂ ਮੁੜ ਜਾਂਚ ਦਾ ਭਰੋਸਾ

May 10, 2016 | By

ਚੰਡੀਗੜ੍ਹ: ਸਾਲ 1994 ਵਿਚ ਪੀਲੀਭੀਤ ਜੇਲ੍ਹ ਅੰਦਰ ਸੱਤ ਸਿੱਖ ਨਜ਼ਰਬੰਦਾਂ ਜੇਲ੍ਹ ਅਧਿਕਾਰੀਆਂ ਦੀ ਅਗਵਾਈ ਵਿਚ ਜੇਲ੍ਹ ਕਰਮਚਾਰੀਆਂ ਵੱਲੋਂ ਨੂੰ ਕੁੱਟ ਕੁੱਟ ਕੇ ਮਾਰੇ ਜਾਣ ਦਾ ਮਾਮਲਾ ਬੀਤੇ ਦਿਨ ਅਖਬਾਰਾਂ ਵਿਚ ਨਸ਼ਰ ਹੋਇਆ ਸੀ। ਜਿਸ ਤੋਂ ਬਾਅਦ ਇਹ ਮਸਲਾ ਲੋਕ ਸਭਾ ਵਿੱਚ ਉਠਣ ਤੋਂ ਬਾਅਦ ਉਤਰ ਪ੍ਰਦੇਸ਼ ਦੀ ਹਾਕਮ ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੇ ਲੋਕ ਸਭਾ ਵਿੱਚ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਦੀ ਯੂਪੀ ਸਰਕਾਰ ਵੱਲੋਂ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮਾਮਲਾ ਉਠਾਉਂਦਿਆਂ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।

ਇਕ ਪੀੜਤ ਪਰਵਾਰ ਦੇ ਜੀਅ - ਤਸਵੀਰ: The Tribune

ਇਕ ਪੀੜਤ ਪਰਵਾਰ ਦੇ ਜੀਅ – ਤਸਵੀਰ: The Tribune

ਜ਼ਿਕਰਯੋਗ ਹੈ ਕਿ ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਵਿਚ ਸੀ. ਬੀ. ਆਈ ਅਦਾਲਤ ਵੱਲੋਂ 4 ਅਪ੍ਰੈਲ ਨੂੰ ਆਏ ਫੈਸਲੇ ਨੇ 1990ਵਿਆਂ ਦੌਰਾਨ ਭਾਰਤੀ ਉਪਮਹਾਂਦੀਪ ਦੇ ਇਸ ਖਿੱਤੇ ਵਿਚ ਸਰਕਾਰੀ ਫੋਰਸਾਂ ਵੱਲੋਂ ਸਿੱਖ ਉੱਤੇ ਕੀਤੇ ਗਏ ਅੰਤਾਂ ਦੇ ਤਸ਼ੱਦਦ ਨੂੰ ਵੱਲ ਇਕ ਵਾਰ ਮੁੜ ਧਿਆਨ ਦੁਆਇਆ ਹੈ।

1994 ਵਿਚ ਨਵੰਬਰ 8 ਤੇ 9 ਦਰਮਿਆਨੀ ਰਾਤ ਨੂੰ ਪੀਲੀਭੀਤ ਜੇਲ੍ਹ ਵਿਚ ਨਜ਼ਰਬੰਦ 28 ਸਿੱਖਾਂ ਨੂੰ ਜੇਲ੍ਹ ਅਮਲੇ ਨੇ ਜੇਲ੍ਹ ਦੇ ਮੁਖੀ ਵਿਿਦਆਂਚਲ ਸਿੰਘ ਯਾਦਵ ਦੀ ਅਗਵਾਈ ਵਿਚ ਅੰਨ੍ਹਾਂ ਤਸ਼ੱਦਦ ਕੀਤਾ। ਇਹ ਕਾਰਾ ਇੰਨਾ ਜੁਲਮੀ ਸੀ ਕਿ ਅਗਲੇ 12 ਘੰਟਿਆਂ ਵਿਚ 6 ਸਿੱਖਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਲਿਜਾਇਆ ਗਿਆ। ਇਕ ਹੋਰ ਗੰਭੀਰ ਜਖਮੀ ਸਿੱਖ ਬਚਿੱਤਰ ਸਿੰਘ ਨੂੰ ਲਖਨਊ ਦੇ ਕਿੰਗ ਜੌਰਜ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਜੋ ਜਖਮਾਂ ਦੀ ਤਾਬ ਨਾ ਝੱਲਦਿਆਂ 12 ਦਿਨਾਂ ਬਾਅਦ ਪੂਰਾ ਹੋ ਗਿਆ। ਬਾਕੀ ਦੇ 21 ਸਿੱਖ ਵੀ ਗੰਭੀਰ ਰੂਪ ਵਿਚ ਜਖਮੀ ਹੋਏ ਸਨ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਮੁੜ ਜੇਲ੍ਹ ਭੇਜ ਦਿੱਤਾ ਗਿਆ।

ਵਧੇਰੇ ਵਿਸਤਾਰ ਲਈ ਜਰੂਰ ਪੜ੍ਹੋ:

1994 Massacre of Sikhs in Pilibhit Jail: Mulayam Yadav promises re-probe

The Forgotten Brutalities – How Sikhs were beaten to death in Pilibhit jail

ਪੀਲੀਭੀਤ ਵਿਚ ਸਿੱਖਾਂ ਉੱਤੇ ਹੋਏ ਵਹਿਸ਼ੀ ਜੁਲਮਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ

ਇਸ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਤਤਕਾਲੀ ਜਿਲਾ ਪ੍ਰਧਾਨ ਗਿਆਨੀ ਤ੍ਰਲੋਕ ਸਿੰਘ ਵੱਲੋਂ ਮਾਮਲਾ ਦਰਜ਼ ਕਰਵਾਇਆ ਗਿਆ ਸੀ। ਉਸ ਸਮੇਂ ਉੱਤਰ-ਪ੍ਰਦੇਸ਼ ਵਿਚ ਮੁਲਾਇਮ ਸਿੰਘ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ ਦੀ ਸਰਕਾਰ ਸੀ। ਤਤਕਾਲੀ ਜੇਲ੍ਹ ਮੁਖੀ ਵਿਿਧਆਂਚਲ ਸਿੰਘ ਯਾਦਵ ਸਮੇਤ 42 ਜੇਲ੍ਹ ਕਰਮੀਆਂ ਵਿਰੁਧ ਦਰਜ਼ ਹੋਏ ਮਾਮਲੇ ਨੂੰ ਮੁਲਾਯਮ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ ਦੀ ਹੀ ਸਰਕਾਰ ਨੇ ਸਾਲ 2007 ਵਿਚ ਵਾਪਸ ਲੈ ਲਿਆ ਸੀ। ਇਸ ਜੁਲਮੀ ਕਾਰੇ ਦੇ ਕਿਸੇ ਵੀ ਦੋਸ਼ੀ ਨੂੰ ਸਜਾ ਨਹੀਂ ਹੋਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,