ਆਮ ਖਬਰਾਂ

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਨਾਗਪੁਰ ਜੇਲ੍ਹ ਅੰਦਰ ਦਿੱਤੀ ਜਾਵੇਗੀ ਫਾਂਸੀ

July 21, 2015 | By

Hanging

ਫਾਂਸੀ

ਨਾਗਪੁਰ (20 ਜੁਲਾਈ, 2015): ਨਾਗਪੁਰ ਜੇਲ੍ਹ ‘ਚ ਬੰਦ 1993 ‘ਚ ਮੁੰਬਈ ਦੇ ਲੜੀਵਾਰ ਬੰਬ ਧਮਾਕਿਆਂ ਦੇ ਮੁੱਖ ਦੋਸ਼ੀ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਯਾਕੂਬ ਮੈਮਨ ਨੂੰ 30 ਜੁਲਾਈ ਨੂੰ ਨਾਗਪੁਰ ਜੇਲ੍ਹ ਦੇ ਅੰਦਰ ਹੀ ਫਾਂਸੀ ਦਿੱਤੀ ਜਾਵੇਗੀ।

ਸੂਤਰਾਂ ਅਨੁਸਾਰ ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਵੱਲੋਂ ਯਾਕੂਬ ਦੀ ਰਹਿਮ ਦੀ ਪਟੀਸ਼ਨ ਨੂੰ ਖਾਰਜ ਕਰ ਦੇਣ ਉਪਰੰਤ ਉਸ ਨੂੰ ਨਾਗਪੁਰ ਸੈਂਟਰਲ ਜੇਲ੍ਹ ‘ਚ ਹੀ ਫਾਂਸੀ ‘ਤੇ ਲਟਕਾਇਆ ਜਾਵੇਗਾ, ਜਿਥੇ ਉਹ ਫਿਲਹਾਲ ਦੀ ਘੜੀ ਬੰਦ ਹੈ।

ਯਾਕੂਬ ਮੇਮਨ ਨੂੰ ਇੱਕ ਟਾਡਾ ਅਦਾਲਤ ਨੇ 2007 ਵਿੱਚ 1993 ਨੂੰ ਬੰਬਈ ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।।ਭਾਰਤੀ ਸੁਪਰੀਮ ਕੋਰਟ ਨੇ ਇਸ ਸਾਲ 21 ਅਪ੍ਰੈਲ ਨੂੰ ਉਸਦੀ ਫਾਂਸੀ ਦੀ ਸਜ਼ਾ ਰੱਦ ਕਰਨ ਦੀ ਅਪੀਲ ਖ਼ਾਰਜ਼ ਕਰ ਦਿੱਤੀ ਸੀ।

ਇਸ ਤੋਂ ਪਹਿਲਾ ਮਹਾਰਾਸ਼ਟਰ ਸਰਕਾਰ ਯਾਕੂਬ ਮੇਨਨ ਦੀ ਫਾਂਸੀ ਦਾ ਵਰੰਟ ਜਾਰੀ ਕਰ ਚੁੱਕੀ ਹੈ। ਰਿਪੋਰਟਾਂ ਮੁਤਾਬਿਕ 30 ਜੁਲਾਈ ਨੂੰ ਨਾਗਪੁਰ ਦੀ ਕੇਂਦਰੀ ਜੇਲ੍ਹ ‘ਚ ਮੇਮਨ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ।

ਭਾਰਤ ਵਿੱਚ ਇਸਤੋਂ ਪਹਿਲਾਂ ਅਫ਼ਜ਼ਲ ਗੁਰੂ ਨੂੰ 9 ਫਰਵਰੀ 2013 ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦਿੱਤੀ ਗਈ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,