ਵਿਦੇਸ਼ » ਸਿੱਖ ਖਬਰਾਂ

ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ 25 ਅਗਸਤ ਤੱਕ ਪਾਸਪੋਰਟ ਜਮਾਂ ਕਰਵਾਉਣ

August 11, 2015 | By

ਜਲੰਧਰ (10 ਅਗਸਤ, 2015): ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀਦਾਰੇ ਕਰਨ ਦੀ ਇੱਛਕ ਸਿੱਖ ਸੰਗਤ ਆਪਪੋ-ਆਪਣੇ ਪਾਸਪੋਰਟ 25 ਅਗਸਤ ਤੱਕ ਭਾਈ ਮਰਦਾਨਾ ਸੇਵਾ ਸੁਸਾਇਟੀ ਕੋਲ ਜਮਾਂ ਕਰਵਾਉਣ।

ਨਨਕਾਣਾ ਸਾਹਿਬ

ਨਨਕਾਣਾ ਸਾਹਿਬ

ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਦੇ ਹੋਏ ਆਖਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 25 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਉਂਾਂ ਦੱਸਿਆ ਕਿ ਜੱਥੇ ਦੀ ਇਹ ਯਾਤਰਾ 10 ਦਿਨਾਂ ਦੀ ਹੋਵੇਗੀ, ਜਿਸ ਵਿਚ ਗੁਰਦੁਆਰਾ ਨਨਕਾਣਾ ਸਾਹਿਬ, ਸੱਚਾ ਸੌਦਾ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ, ਰੋੜੀ ਸਾਹਿਬ, ਡੇਹਰਾ ਸਾਹਿਬ ਲਾਹੌਰ, ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਂਦੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,