ਖਾਸ ਖਬਰਾਂ » ਮਨੁੱਖੀ ਅਧਿਕਾਰ » ਸਿਆਸੀ ਖਬਰਾਂ

ਛੱਤੀਸਗੜ੍ਹ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ 14 ਨਕਸਲੀਆਂ ਨੂੰ ਮਾਰਨ ਦਾ ਦਾਅਵਾ

August 6, 2018 | By

ਰਾਏਪੁਰ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ 14 ਨਕਸਲੀਆਂ ਨੂੰ ਮਾਰਨ ਦੀ ਖਬਰ ਹੈ। ਇਸ ਨੂੰ ਇਕ ਮੁਕਾਬਲੇ ਵਿਚ ਹੋਈਆਂ ਮੌਤਾਂ ਦੱਸਿਆ ਜਾ ਰਿਹਾ ਹੈ।

ਅਖਬਾਰੀ ਖਬਰਾਂ ਮੁਤਾਬਿਕ ਨਕਸਲ ਵਿਰੋਧੀ ਕਾਰਵਾਈਆਂ ਦੇ ਡੀਆਈਜੀ ਸੁੰਦਰਰਾਜ ਪੀ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ ਦੱਖਣੀ ਸੁਕਮਾ ਇਲਾਕੇ ਵਿਚ ਮੁਕਾਬਲਾ ਸ਼ੁਰੂ ਹੋਇਆ ਸੀ ਜਿਸ ਵਿਚ ਹੁਣ ਤਕ 14 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਇਸ ਮੌਕੇ ਕਈ ਹਥਿਆਰ ਮਿਲਣ ਦਾ ਵੀ ਦਾਅਵਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਥਾਨਕ ਲੋਕ ਆਪਣੇ ਸਰੋਤਾਂ ‘ਤੇ ਹੱਕਾਂ ਖਾਤਿਰ ਭਾਰਤ ਵਿਰੁੱਧ ਲੜ ਰਹੇ ਹਨ। ਬੀਤੇ ਲੰਬੇ ਸਮੇਂ ਤੋਂ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਇਸ ਇਲਾਕੇ ‘ਤੇ ਕਾਬੂ ਪਾਉਣ ਲਈ ਸਾਰੇ ਹੀਲੇ ਵਰਤੇ ਜਾ ਰਹੇ ਹਨ ਤੇ ਝੂਠੇ ਮੁਕਾਬਲਿਆਂ ਦਾ ਵੀ ਜ਼ਿਕਰ ਸਾਹਮਣੇ ਆਉਂਦਾ ਰਿਹਾ ਹੈ।

ਇਨ੍ਹਾਂ ਮੌਤਾਂ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,