ਵਿਦੇਸ਼ » ਸਿੱਖ ਖਬਰਾਂ

ਲਵਿੰਗਸਟਨ ਵਿਖੇ ਨਵੇਂ ਨਾਨਕਸ਼ਾਹੀ ਸਾਲ ਮੌਕੇ ਸਮਾਗਮ

March 16, 2011 | By

ਲਵਿੰਗਸਟਨ/ਕੈਲੇਫੋਰਨੀਆ (15 ਮਾਰਚ, 2011): ਨਾਨਕਸ਼ਾਹੀ ਕੈਲੰਡਰ ਅਨੁਸਾਰ ਨਾਨਕਸ਼ਾਹੀ ਨਵਾਂ ਸਾਲ ਗੁਰਦੁਆਰਾ ਸਾਹਿਬ ਗੁਰੂ ਨਾਨਕ ਸਿੱਖ ਮਿਸ਼ਨ ਲਵਿੰਗਸਟਨ ਬੀ. ਸਟਰੀਟ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। 13 ਮਾਰਚ, 2011 ਸ਼ਾਮ ਦੇ 5 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਅਰੰਭਤਾ ਹੋਈ ਅਤੇ ਰਾਤ 12 ਵਜੇ ਤੱਕ ਅਲੌਕਿਕ ਕੀਰਤਨ ਦਰਬਾਰ ਸਜਾਏ ਗਏ।

ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਜਸਵੰਤ ਸਿੰਘ ਜੀ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਕ੍ਰਮਵਾਰ ਭਾਈ ਅਮਰਜੀਤ ਸਿੰਘ, ਮਨਜੀਤ ਸਿੰਘ ਮੁਡੈਸਟੋ, ਭਾਈ ਕਿਸ਼ਨ ਸਿੰਘ ਟਰਲਕ ਅਤੇ ਭਾਈ ਕੁਲਵਿੰਦਰ ਸਿੰਘ ਜਲੰਧਰ ਵਾਲਿਆਂ ਨੇ ਹਾਜ਼ਰੀ ਭਰੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,