ਸਿੱਖ ਖਬਰਾਂ

ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ ਵਿਸ਼ੇ ‘ਤੇ ਦੋ ਦਿਨਾ ਸੈਮੀਨਾਰ  ਅੰਮ੍ਰਿਤਸਰ ਵਿੱਚ ਹੋਵੇਗਾ

February 4, 2016 | By

ਭਾਈ ਵੀਰ ਸਿੰਘ

ਭਾਈ ਵੀਰ ਸਿੰਘ

ਅੰਮਿ੍ਤਸਰ (3 ਫਰਵਰੀ, 2016): ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਥਾਪਿਤ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਅੰਮਿ੍ਤਸਰ ਵਿਖੇ ‘ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਦੋ ਦਿਨਾ ਸੈਮੀਨਾਰ 11-12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ।

ਸੈਮੀਨਾਰ ਦੀ ਪ੍ਰਧਾਨਗੀ ਡਾ. ਜਸਪਾਲ ਸਿੰਘ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ ਮੁੱਖ ਮਹਿਮਾਨ ਸ: ਤਰਲੋਚਨ ਸਿੰਘ ਸਾਬਕਾ ਭਾਰਤੀ ਸੰਸਦ ਮੈਂਬਰ ਹੋਣਗੇ ਤੇ ਕੁੰਜੀਵਤ ਭਾਸ਼ਣ ਡਾ. ਸੁਖਦੇਵ ਸਿੰਘ ਸਿਰਸਾ ਪ੍ਰੋਫ਼ੈਸਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇਣਗੇ ।

ਭਾਈ ਵੀਰ ਸਿੰਘ ਖੋਜ ਕੇਂਦਰ ਦੇ ਡਾਇਰੈਕਟਰ ਡਾ: ਹਰਚੰਦ ਸਿੰਘ ਬੇਦੀ ਨੇ ਦੱਸਿਆ ਕਿ ਸੈਮੀਨਾਰ ‘ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੇ ਵਿਦਵਾਨ ਵਿਸ਼ੇਸ਼ ਤੌਰ ‘ਤੇ ਦਿੱਲੀ ਯੂਨੀਵਰਸਿਟੀ, ਕੁਰੂਕਸ਼ੇਤਰ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ ਬਠਿੰਡਾ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਤੇ ਹੋਰ ਕਾਲਜਾਂ ਦੇ ਵਿਦਵਾਨ ਹਿੱਸਾ ਲੈ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,