ਸਿੱਖ ਖਬਰਾਂ

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਨਵੇਂ ਦਰਬਾਰ ਹਾਲ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ

September 14, 2015 | By

ਲੁਧਿਆਣਾ (13 ਸਤੰਬਰ, 2015): ਅੱਜ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਦਰਬਾਰ ਸਾਹਿਬ ਹਾਲ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਗਿਆ। ਇਸ ਸਮੇਂ ਹੋਏ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਕਿਹਾ ਹੈ ਕਿ ਉਹ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਮਾਜਿਕ ਕੁਰੀਤਿਆਂ ਖਿਲਾਫ ਵੀ ਮੁਹਿੰਮ ਚਲਾਉਣ ਤਾਂ ਜੋ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਹੋ ਸਕੇ ।

ਸਮਾਗਮ ਦਾ ਦ੍ਰਿਸ਼

ਸਮਾਗਮ ਦਾ ਦ੍ਰਿਸ਼

ਉਨ੍ਹਾਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਨੂੰ ਜੀਵਨ ਦਾ ਆਧਾਰ ਬਣਾ ਕੇ ਜਿੰਦਗੀ ਜਿਊਣ ਵਾਲੇ ਮਨੁੱਖ ਹਮੇਸ਼ਾਂ ਹੀ ਚੜ੍ਹਦੀ ਕਲਾ ‘ਚ ਰਹਿੰਦੇ ਹਨ ।

ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਪਿ੍ਤਪਾਲ ਸਿੰਘ ਵੱਲੋਂ ਚਲਾਈ ਜਾ ਰਹੀ ਧਾਰਮਿਕ, ਸਮਾਜਿਕ ਤੇ ਭਾਈਚਾਰਕ ਸਰਗਰਮੀਆਂ ਦੀ ਸ਼ਲਾਘਾ ਕੀਤੀ ।ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਸ. ਪਿ੍ਤਪਾਲ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੂੰ ਸਨਮਾਨਿਤ ਕੀਤਾ ।

ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਜਥੇਦਾਰ ਕੰਵਲਇੰਦਰ ਸਿੰਘ ਠੇਕੇਦਾਰ, ਗੁਰਮੇਲ ਸਿੰਘ ਸੰਗੋਵਾਲ, ਮੇਅਰ ਹਰਚਰਨ ਸਿੰਘ ਗੋਹਲਵੜੀਆ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਭਾਰਤ ਭੂਸ਼ਣ ਆਸ਼ੂ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ , ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਅਰਵਿੰਦਰ ਸਿੰਘ ਸੰਧੂ, ਦਲੀਪ ਸਿੰਘ ਖੁਰਾਣਾ, ਹਰਦਿਆਲ ਸਿੰਘ ਅਮਨ, ਮੁਹੰਮਦ ਉਸਮਾਨ ਰਹਿਮਾਨੀ, ਮੁਹੰਮਦ ਮੁਸਤਕੀਮ ਅਹਿਰਾਰੀ, ਅਵਤਾਰ ਸਿੰਘ ਜਨਰਲ ਸਕਤੱਰ, ਆਦਿ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,