ਨਗਰ ਕੀਰਤਨ ਦਾ ਦ੍ਰਿਸ਼

ਵਿਦੇਸ਼

ਇਟਲੀ ਵਿੱਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜ਼ਾਇਆ

By ਸਿੱਖ ਸਿਆਸਤ ਬਿਊਰੋ

December 14, 2015

ਰੋਮ, ਇਟਲੀ(13 ਦਸੰਬਰ, 2015): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦੱਖਣੀ ਇਟਲੀ ਦੇ ਸ਼ਹਿਰ ਲਾਤੀਨਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਲਾਤੀਨਾ ਸ਼ਹਿਰ ਵਿਖੇ ਪਹਿਲੀ ਵਾਰੀ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ।

ਗੁਰਦੁਆਰਾ ਸਿੰਘ ਸਭਾ ਸਬੋਧੀਆ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ਼ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੋਭਾ ਦੇਖਣੀ ਬਣਦੀ ਸੀ । ਪੂਰਾ ਲਾਤੀਨਾ ਸ਼ਹਿਰ ਖਾਲਸਾਈ ਰੰਗ ਵਿੱਚ ਰੰਗਿਆ ਪ੍ਰਤੀਤ ਹੋ ਰਿਹਾ ਸੀ ਜਿਸ ਨੂੰ ਤੱਕ ਕੇ ਇਟਾਲੀਅਨ ਲੋਕ ਸਿੱਖੀ ਪ੍ਰੰਪਰਾਵਾਂ ਤੋਂ ਪ੍ਰਭਾਵਿਤ ਹੋ ਰਹੇ ਸਨ ।

ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਇਸ ਨਗਰ ਕੀਰਤਨ ਦਾ ਆਰੰਭ ਲਾਤੀਨਾ ਸ਼ਹਿਰ ਦੀ ਮੁੱਖ ਪਾਰਕ ਲਿਬਰਤਾ ਤੋਂ ਹੋਇਆ । ਨਗਰ ਕੀਰਤਨ ਲਾਤੀਨਾ ਦੀਆਂ ਵੱਖ-ਵੱਖ ਸੜਕਾਂ ਵਿੱਚੋਂ ਹੁੰਦਾ ਹੋਇਆ ਸਮਾਪਤੀ ਵੱਲ ਵਧਿਆ ।

ਭਾਈ ਅਜੀਤ ਸਿੰਘ ਲਵੀਨੀਓ ਵਾਲਿਆਂ ਦੇ ਜਥੇ ਦੁਆਰਾ ਜੋਸ਼ੀਲੀਆਂ ਵਾਰਾਂ ਰਾਹੀ ਇਤਿਹਾਸ ਸਰਵਣ ਕਰਵਾਇਆ ਗਿਆ । ਸੰਤ ਬਾਬਾ ਜਰਨੈਲ ਸਿੰਘ ਗਤਕਾ ਅਕੈਡਮੀ ਬਰੇਸ਼ੀਆ ਵੱਲੋਂ ਗਤਕੇ ਦੇ ਕਰਤੱਬ ਦਿਖਾਏ ਗਏ । ਇਟਲੀ ਦੇ ਰਾਜਨੀਤਕ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਸਮੇਤ ਅਨੇਕਾਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕੀਤੇ ।

ਗੁਰਦੁਆਰਾ ਸਿੰਘ ਸਭਾ ਸਬੋਧੀਆ ਦੇ ਮੁੱਖ ਪ੍ਰਬੰਧਕ ਭਾਈ ਕਰਮਜੀਤ ਸਿੰਘ ਢਿੱਲੋਂ ਦੁਆਰਾ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ ਙ ਪ੍ਰਬੰਧਕ ਕਮੇਟੀ ਦੇ ਕਰਮਜੀਤ ਸਿੰਘ ਢਿੱਲੋਂ, ਰਤਨ ਸਿੰਘ ਭਦਾਸ, ਮਲਕੀਤ ਸਿੰਘ ਵਿਰਕ, ਸੁਰਿੰਦਰ ਸਿੰਘ, ਸਰਬਣ ਸਿੰਘ, ਜਤਿੰਦਰ ਸਿੰਘ, ਮਲਕੀਅਤ ਸਿੰਘ, ਗੁਰਬਚਨ ਸਿੰਘ ਅਤੇ ਲਖਵਿੰਦਰ ਸਿੰਘ ਅਤੇ ਲਾਡੀ ਗਿੱਲ ਆਦਿ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: