ਵਿਦੇਸ਼ » ਸਿੱਖ ਖਬਰਾਂ

ਨਿਊਯਾਰਕ: ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਗੁਰਮਤਿ ਕੈਂਪ ਲਈ ਰਜਿਸਟ੍ਰੇਸ਼ਨ ਸ਼ੁਰੂ

June 10, 2017 | By

ਨਿਊਯਾਰਕ: ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਦੇ ਪ੍ਰਬੰਧਕਾਂ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਲਈ ਗੁਰਮਤਿ ਕੈਂਪ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ 6 ਤੋਂ 16 ਸਾਲ ਤੱਕ ਦੀ ਉਮਰ ਦੇ ਬੱਚੇ ਸ਼ਾਮਿਲ ਹੁੰਦੇ ਹਨ। ਇੱਥੇ ਬੱਚਿਆਂ ਨੂੰ ਸਕੂਲ ਵਾਲੇ ਮਹੌਲ ਵਿੱਚ ਨਿਪੁੰਨ ਅਧਿਆਪਕਾਂ ਦੁਆਰਾ ਪੜ੍ਹਾਇਆ ਜਾਂਦਾ ਹੈ । ਇਸ ਕੈਂਪ ਵਿੱਚ ਹਰ ਰੋਜ਼ ਸਵੇਰੇ ਜਪੁਜੀ ਸਾਹਿਬ ਦਾ ਪਾਠ ਕਰਵਾ ਕੇ ਬੱਚਿਆਂ ਦੇ ਦਿਨ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਇਸ ਕੈਂਪ ਵਿੱਚ ਬੱਚਿਆਂ ਨੂੰ ਗੁਰਮੁਖੀ ਸਿੱਖਿਆ ਤੋਂ ਇਲਾਵਾ ਕੀਰਤਨ ਅਤੇ ਤਬਲਾ ਵੀ ਸਿਖਾਇਆ ਜਾਂਦਾ ਹੈ।

ਪ੍ਰਤੀਕਾਤਮਕ ਤਸਵੀਰ

ਕੈਂਪ ਵਿੱਚ ਦਸਤਾਰ ਸਜਾਉਣ ਦੀ ਸਿਖਲਾਈ, ਆਰਟ ਦੀਆਂ ਕਲਾਸਾਂ ਅਤੇ ਹੋਰ ਵੀ ਬਹੁਤ ਸਾਰੀਆਂ ਗਤੀਵੀਧੀਆਂ ਹੁੰਦੀਆਂ ਹਨ। ਇਸ ਕੈਂਪ ਵਿੱਚ ਗੁਰਮਤਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੇ ਸਰੀਰਕ ਵਿਕਾਸ ਦਾ ਧਿਆਨ ਰੱਖਦੇ ਹੋਏ ਸਮੋਕੀ ਪਾਰਕ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਇਸ ਸਾਲ ਵੀ ਇਹ ਗੁਰਮਤਿ ਕੈਂਪ 3 ਜੁਲਾਈ 2017 ਤੋਂ 28 ਜੁਲਾਈ 2017 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸੋਮਵਾਰ ਤੋਂ ਸ਼ੁਕਰਵਾਰ ਸਵੇਰ 08:30 ਤੋਂ ਦੁਪਹਿਰ 02:30 ਵਜੇ ਤੱਕ ਹੈ। ਜਿਸ ਦੇ ਲਈ ਰਜਿਸਟ੍ਰੇਸ਼ਨ ਫਾਰਮ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿੱਚੋਂ ਕਿਸੇ ਵੀ ਸਮੇਂ ਪ੍ਰਾਪਤ ਕੀਤੇ ਜਾ ਸਕਦੇ ਹਨ।

ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਗੁਰਮਤਿ ਕੈਂਪ ਵਿੱਚ ਗੁਰਮਤਿ ਦੀ ਪੜ੍ਹਾਈ ਕਰਵਾਉਣ ਵਾਸਤੇ ਯੋਗ ਅਧਿਆਪਕ ਆਪਣਾ ਬਾਇਓ ਡਾਟਾ ਅਤੇ ਅਰਜ਼ੀ ਗੁਰਦੁਆਰਾ ਸਾਹਿਬ ਕਾਊਂਟਰ ‘ਤੇ ਜਮਾਂ ਕਰਵਾ ਦੇਣ ਜਾਂ ਸੰਬੰਧਤ ਸੇਵਾਦਾਰਾਂ ਨਾਲ ਸੰਪਰਕ ਕਰਨ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਲੋਂ ਇਸ ਬਾਬਤ ਫੋਨ: 718-846-3333, ਸ. ਜੋਗਿੰਦਰ ਸਿੰਘ ਮੱਲੀ {ਚੇਅਰਮੈਨ ਐਜੂਕੇਸ਼ਨ} 917-577-1365 ਦਿੱਤੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,