ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਨਿਰੰਕਾਰੀ ਭਵਨ ਧਮਾਕਾ: ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅਦਾਲਤੀ ਹਿਰਾਸਤ ਵਿਚ ਭੇਜਿਆ

December 11, 2018 | By

ਸ੍ਰੀ ਅੰਮ੍ਰਿਤਸਰ ਸਾਹਿਬ: 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਵਿੱਚ ਪੈਂਦੇ ਪਿੰਡ ਅਦਲੀਵਾਲ,ਰਾਜਾਸਾਂਸੀ ਵਿੱਚ ਹੋਏ ਨਿਰੰਕਾਰੀ ਭਵਨ ਬੰਬ ਧਮਾਕੇ ਵਿਚ ਪੁਲਸ ਵਲੋਂ ਗਿਰਫਤਾਰ ਕੀਤੇ ਗਏ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅੱਜ ਅਦਾਲਤ ਵਲੋਂ ਅਦਾਲਤੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਅਦਾਲਤ ਵਲੋਂ ਅਗਲੀ ਸੁਣਵਾਈ 20 ਦਸੰਬਰ ਨੂੰ ਕੀਤੀ ਜਾਵੇਗੀ ਜਿਸ ਵਿਚ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੋਵਾਂ ਨੂੰ ਵੀਡੀੳ ਕਾਰਫਰੰਸ ਰਾਹੀਂ ਅਦਾਲਤ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਬੰਬ ਧਮਾਕੇ ਤੋਂ ਬਾਅਦ 21 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਪੁਲਸ ਵਲੋਂ ਬਿਕਰਮਜੀਤ ਸਿੰਘ ਨੂੰ ਫੜੇ ਜਾਣ ਦੀ ਗੱਲ ਜਨਤਕ ਕੀਤੀ ਗਈ ਸੀ ਅਤੇ ਅਵਤਾਰ ਸਿੰਘ ਦੀ ਭਾਲ ਜਾਰੀ ਹੋਣ ਦੀ ਗੱਲ ਕਹੀ ਸੀ।

ਇਸ ਮਗਰੋਂ ਕੌਮਾਂਤਰੀ ਅਤੇ ਅੰਤਰ-ਰਾਸ਼ਟਰੀ ਖਬਰ ਅਦਾਰਿਆਂ ਵਲੋਂ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਛਾਪੇ ਗਏ ਸਨ ਜਿਸ ਵਿਚ ਪਰਿਵਾਰਾਂ ਵਲੋਂ ਇਹ ਕਿਹਾ ਗਿਆ ਸੀ ਕਿ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦਾ ਇਸ ਮਾਮਲੇ ਵਿੱਚ ਕੋਈ ਹੱਥ ਨਹੀਂ ਹੈ।

ਖਬਰ ਲਿਖੇ ਜਾਣ ਵੇਲੇ ਹੋਰ ਜਾਣਕਾਰੀ ਦੀ ਉਡੀਕ..

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,