ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪਾਰਟੀ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਇਸਦਾ ਨਾਂ ਨਾ ਵਰਤੇ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

May 21, 2016 | By

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਡਾ. ਗੁਰਜਿੰਦਰ ਸਿੰਘ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਜੋ 25 ਮਈ ਨੂੰ ਸ਼ਿਵ ਸੈਨਾ ਅਤੇ ਹਿੰਦੂ ਫੈਡਰੇਸ਼ਨ ਨਾਮੀ ਜਥੇਬੰਦੀ ਦੇ ਗੁੰਡਿਆਂ ਨੂੰ ਬਿਆਸ ਦਰਿਆ ’ਤੇ ਆਉਣ ਦਾ ਚੈਲੰਜ ਕੀਤਾ ਗਿਆ ਹੈ, ਉਸ ਦੇ ਪ੍ਰਚਾਰ ਲਈ ਉਹ ਸ਼੍ਰੋਮਣੀ ਅਕਾਲੀ (ਅ) ਦਾ ਨਾਮ ਵਰਤ ਰਹੇ ਹਨ। ਜਦਕਿ ਅਸੀਂ ਇਸ ਤਰ੍ਹਾਂ ਦੇ ਕਿਸੇ ਪ੍ਰੋਗਰਾਮ ਲਈ ਆਪਣਾ ਸਮਰਥਨ ਨਹੀਂ ਦਿੱਤਾ।

ਪ੍ਰੋਫੈਸਰ ਮਹਿੰਦਰਪਾਲ ਸਿੰਘ (ਫਾਈਲ ਫੋਟੋ)

ਪ੍ਰੋਫੈਸਰ ਮਹਿੰਦਰਪਾਲ ਸਿੰਘ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਸ਼ਿਵ ਸੈਨਾ ਤੇ ਹੋਰ ਜਿੰਨੀਆਂ ਵੀ ਫਿਰਕੂ ਹਿੰਦੂ ਜਥੇਬੰਦੀਆਂ ਖ਼ਾਲਿਸਤਾਨ ਜਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਖਿਲਾਫ ਬਿਆਨਬਾਜ਼ੀ ਕਰਦੀਆਂ ਹਨ ਇਹਨਾਂ ਨੂੰ ਸਰਕਾਰ ਦੀ ਸ਼ਹਿ ਪ੍ਰਾਪਾ ਹੈ ਜਦਕਿ ਅਸੀਂ ਇਹਨਾਂ ਨੂੰ ਬਹੁਤੀ ਤਵੱਜੋ ਦੇਣ ਦੇ ਹੱਕ ਵਿਚ ਨਹੀਂ।

ਉਹਨਾਂ ਕਿਹਾ ਕਿ ਸਾਡੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਪ੍ਰਦੀਪ ਸਿੰਘ ਤੇ ਮੁੱਖ ਸਕੱਤਰ ਪਪਲਪ੍ਰੀਤ ਸਿੰਘ ਹਨ ਜਦਕਿ ਉਹਨਾਂ ਵਲੋਂ 25 ਮਈ ਦੇ ਇਸ ਪ੍ਰੋਗਰਾਮ ਦਾ ਕੋਈ ਸਮਰਥਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕੋਈ ਵੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਅ) ਦਾ ਨਾਂ ਵਰਤਣ ਤੋਂ ਪਹਿਲਾਂ ਸਾਡੀ ਸਹਿਮਤੀ ਜ਼ਰੂਰ ਲਿਆ ਕਰੇ ਅਤੇ ਇਸ ਹੋਣ ਵਾਲੇ ਪ੍ਰੋਗਰਾਮ ਵਿਚ ਨਾ ਹੀ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਅਕਾਲੀ ਦਲ (ਅੰਮ੍ਰਿਤਸਰ) ਦਾ ਨਾਮ ਅਤੇ ਫੋਟੋ ਨਾ ਲਾਉਣ ਦੀ ਅਪੀਲ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,