Site icon Sikh Siyasat News

ਵਰਲਡ ਸਿੱਖ ਪਾਰਲੀਮੈਂਟ ਲਈ ਨਾਮਜ਼ਦਗੀਆਂ ਕਾਰਜਕਾਰੀ ਜਥੇਦਾਰਾਂ ਨੂੰ ਭੇਜੀਆਂ ਜਾਣ: ਭਾਈ ਦਾਦੂਵਾਲ

ਬਾਬਾ ਬਲਜੀਤ ਸਿੰਘ ਦਾਦੂਵਾਲ

ਚੰਡੀਗੜ੍ਹ (ਨਰਿੰਦਰਪਾਲ ਸਿੰਘ): ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਕਾਰਜਕਾਰੀ ਜਥੇਦਾਰਾਂ ਨੂੰ ਸੌਂਪਣ।

ਉਨ੍ਹਾਂ ਕਿਹਾ ਕਿ 300 ਮੈਂਬਰਾਂ ਦੀ ਵਰਲਡ ਸਿੱਖ ਪਾਰਲੀਮੈਂਟ ਬਣਾਉਣ ਲਈ ਜੋ ਮਤਾ ਪਾਸ ਹੋਇਆ ਸੀ ਉਸ ਵਿਚੋਂ 140 ਨਾਂ ਹੁਣ ਤਕ ਮਿਲ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਰਲਡ ਸਿੱਖ ਪਾਰਲੀਮੈਂਟ ਭਾਈ ਜਗਤਾਰ ਸਿੰਘ ਹਵਾਰਾ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਸਹਿਮਤੀ ਨਾਲ ਬਣਾਈ ਜਾ ਰਹੀ ਹੈ।

ਭਾਈ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਵਰਲਡ ਸਿੱਖ ਪਾਰਲੀਮੈਂਟ ਲਈ ਨਾਂ 15 ਦਸੰਬਰ ਤਕ ਆ ਜਾਣ, ਉਸਤੋਂ ਬਾਅਦ ਵਰਲਡ ਸਿੱਖ ਪਾਰਲੀਮੈਂਟ ਦਾ ਐਲਾਨ ਕੀਤਾ ਜਾਏਗਾ।

ਸਬੰਧਤ ਖ਼ਬਰ:

ਵਰਲਡ ਸਿੱਖ ਪਾਰਲੀਮੈਂਟ ਦੇ ਸਬੰਧ ‘ਚ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਹੋਈ ਮੀਟਿੰਗ …

ਜ਼ਿਕਰਯੋਗ ਹੈ ਕਿ ਯੂ.ਕੇ. ਆਧਾਰਤ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਗਸਤ (2017) ‘ਚ ਵਰਲਡ ਸਿੱਖ ਪਾਰਲੀਮੈਂਟ ਬਣਾਉਣ ਦਾ ਐਲਾਨ ਕੀਤਾ ਸੀ। ਇਸ ਐਲਾਨ ਦਾ ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵਲੋਂ ਵਿਰੋਧ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਸਿਰਫ ਕਾਰਜਕਾਰੀ ਜਥੇਦਾਰਾਂ ਨੂੰ ਹੀ ਇਸ ਤਰ੍ਹਾਂ ਦੀ ਜਥੇਬੰਦੀ ਬਣਾਉਣ ਦਾ ਹੱਕ ਹੈ। ਬਾਅਦ ‘ਚ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਇਸ ਮਸਲੇ ‘ਤੇ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਆਗੂਆਂ ਨੇ ਇਸ ਮੁੱਦੇ ‘ਤੇ ਸਾਂਝਾ ਪ੍ਰੈਸ ਬਿਆਨ ਵੀ ਜਾਰੀ ਕੀਤਾ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Nominations for World Sikh Parliament must be sent to acting Jathedars: Daduwal …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version