ਵੀਡੀਓ

ਖੇਤ ਬਣੇ ਜਾਨ ਦਾ ਖੌਅ: ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਪੱਤਰਕਾਰ ਹਮੀਰ ਸਿੰਘ ਨਾਲ ਖਾਸ ਗੱਲਬਾਤ

By ਸਿੱਖ ਸਿਆਸਤ ਬਿਊਰੋ

May 14, 2016

ਚੰਡੀਗੜ੍ਹ: ਪੰਜਾਬ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਰੂ ਵਰਤਾਰਾ ਦਿਨ ਪ੍ਰਤੀ ਦਿਨ ਜ਼ੋਰ ਫੜਦਾ ਜਾ ਰਿਹਾ ਹੈ। ਸਰਕਾਰਾਂ ਦੀ ਬੇਰੁਖੀ ਦੇ ਚੱਲਦਿਆਂ ਕਰਜ਼ਈ ਕਿਸਾਨ ਵੱਲੋਂ ਆਪਣੇ ਆਪ ਨੂੰ ਖਤਮ ਕਰ ਲੈਣ ਦੀਆਂ ਖਬਰਾਂ ਨਿਤ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ। ਪਰ ਇਹ ਵਰਤਾਰਾ ਮਹਿਜ਼ ਅਖਬਾਰਾਂ ਦੀਆਂ ਸੁਰਖੀਆਂ ਨਹੀਂ ਹੈ, ਇਹ ਪੰਜਾਬੀ ਸਮਾਜ ਦੇ ਸਨਮੁਖ ਭਵਿੱਖ ਵਿਚ ਇਸ ਦੀ ਹੋਂਦ ਦਾ ਸਵਾਲ ਖੜ੍ਹਾ ਕਰਦਾ ਹੈ। ਇਸ ਮਸਲੇ ਬਾਰੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਹਮੀਰ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਦੀ ਪਹਿਲੀ ਕੜੀ ਦਰਸ਼ਕਾਂ ਲਈ ਪੇਸ਼ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: