May 26, 2010 | By ਸਿੱਖ ਸਿਆਸਤ ਬਿਊਰੋ
ਮੋਗਾ, 22 ਮਈ, (ਪੱਤਰ ਪ੍ਰੇਰਕ): ਤਿਹਾੜ ਜੇਲ ਵਿਚ ਨਜਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੰਜਾਬ ਦੀ ਜੇਲ ਤਬਦੀਲੀ ਦਾ ਵਿਰੋਧ ਕਰਕੇ ਪੰਜਾਬ ਸਰਕਾਰ ਨੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ ) ਦੇ ਕੌਮੀ ਪੰਚ ਕਮਿੱਕਰ ਸਿੰਘ, ਜਥੇਬੰਦਕ ਸਕੱਤਰ ਜਸਵੀਰ ਸਿੰਘ ਖੰਡੂਰ ਤੇ ਅਮਰੀਕ ਸਿੰਘ ਈਸੜੂ ਨੇ ਪਾਰਟੀ ਦੇ ਮੁਖ ਦਫਤਰ ਲੁਧਿਆਣਾ ਤੋਂ ਜਾਰੀ ਇਕ ਪ੍ਰੈਸ ਨੋਟ ਵਿਚ ਕਿਹਾ ਹੈ ਕਿ ਸ. ਭੁੱਲਰ ਨੇ ਕੌਮੀ ਹਿੱਤਾਂ ਲਈ ਸੰਘਰਸ਼ ਕੀਤਾ।
ਪ੍ਰੋ. ਭੁੱਲਰ ਦੇ ਪਿਤਾ, ਮਾਸੜ ਅਤੇ ਦੋਸਤ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਖਤਮ ਕਰਨ ਵਾਲੇ ਪੁਲਿਸ ਅਫਸਰਾਂ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਪੁਸ਼ਤ ਪਨਾਹੀ ਅਤੇ ਪ੍ਰੋ. ਭੁੱਲਰ ਦੀ ਫਾਂਸੀ ਰੱਦ ਤੇ ਜੇਲ ਤਬਦੀਲੀ ਦਾ ਵਿਰੋਧ ਕਰਨਾ ਅਤਿ ਨਿੰਦਣਯੋਗ ਕਾਰਵਾਈਆਂ ਹਨ।
ਜ਼ਿਕਰਯੋਗ ਹੈ ਕਿ 2003 ਵਿੱਚ ਪ੍ਰੋ. ਭੁੱਲਰ ਦੀ ਫਾਂਸੀ ਰੱਦ ਕਰਨ ਲਈ ਸਮੁੱਚੀਆਂ ਪੰਥਕ ਧਿਰਾਂ ਵੱਲੋਂ ਸਾਂਝੇ ਤੌਰ ਉੱਤੇ ਭਾਰੀ ਇਕੱਠ ਕਰਕੇ ਇੱਕ ਪੱਤਰ ਭਾਰਤੀ ਰਾਸ਼ਟਰਪਤੀ ਨੂੰ ਦਿੱਤਾ ਗਿਆ ਸੀ। ਪ੍ਰੋ. ਭੁੱਲਰ ਪਿਛਲੇ ਤਕਰੀਬਨ 14 ਸਾਲ ਤੋਂ ਤਿਹਾੜ ਵਿੱਚ ਨਜ਼ਰਬੰਦ ਹੈ ਅਤੇ ਉਸ ਨੂੰ ਫਾਂਸੀ ਦੀ ਸਜਾਂ ਸੁਣਾਇਆਂ ਸੱਤ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਭਾਰਤੀ ਸੁਪਰੀਮ ਕੋਰਟ ਦੇ ਫੈਸਲਿਆਂ ਅਨੁਸਾਰ ਅਜਿਹੇ ਹਾਲਾਤ ਆਪਣੇ ਆਪ ਵਿੱਚ ਹੀ ਫਾਂਸੀ ਰੱਦ ਕਰਨ ਦਾ ਪੁਖਤਾ ਅਧਾਰ ਹੋ ਸਕਦੇ ਹਨ।
Related Topics: Akali Dal Panch Pardhani, Prof. Devinder Pal Singh Bhullar