ਸਿੱਖ ਖਬਰਾਂ

ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖਾਂ ਦਾ ਜੱਥਾ ਨਨਕਾਣਾ ਸਾਹਿਬ ਲਈ ਹੋਇਆ ਰਵਾਨਾ

November 5, 2014 | By

Nankana-Sahib-and-Sikhs

ਜਨਮ ਅਸਥਾਨ ਨਨਕਾਣਾ ਸਹਿਬ

ਅੰਮ੍ਰਿਤਸਰ (4 ਨਵੰਬਰ, 2014): ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਜਨਮ ਅਸਥਾਨ ਨਨਕਾਣਾ ਸਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਥਾਲੂਆਂਦਾ ਜੱਥਾ ਅੱਜ ਇੱਥੌਂ ਪਾਕਿਸਤਾਨ ਰਵਾਨਾ ਹੋ ਗਿਆ।ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ 1666 ਸਿੱਖਾਂ ਦਾ ਜੱਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਤੋਂ ਤਿੰਨ ਵਿਸ਼ੇਸ਼ ਰੇਲਗੱਡੀਆਂ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ।

ਇਨ੍ਹਾਂ ਸ਼ਰਧਾਲੂਆਂ ਵਿੱਚ ਸ਼ੋ੍ਰਮਣੀ ਕਮੇਟੀ ਦੇ ਜਥੇ ਦੇ 759 ਮੈਂਬਰ ਸ਼ਾਮਲ ਹਨ ਜਦੋਂਕਿ ਬਾਕੀ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ, ਕਾਰਸੇਵਾ ਸੰਪਰਦਾ ਖਡੂਰ ਸਾਹਿਬ, ਕਾਰਸੇਵਾ ਸੰਪਰਦਾ ਗੁਰੂ ਕਾ ਬਾਗ, ਜੰਮੂ ਦੀ ਸਿੱਖ ਸੰਗਤ ਅਤੇ ਉਤਰਾਖੰਡ ਦੇ ਸਿੱਖ ਸ਼ਰਧਾਲੂ ਹਨ

ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੱਤਰ ਦਲਮੇਘ ਸਿੰਘ ਨੇ ਆਖਿਆ ਕਿ ਔਕਾਫ਼ ਬੋਰਡ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸ਼ਰਧਾਲੂਆਂ ਦੀ ਜਾਨ ਮਾਲ ਦੀ ਰਾਖੀ ਲਈ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਜਾਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸ਼ਰਧਾਲੂ ਗੁਰਧਾਮਾਂ ਦੀ ਯਾਤਰਾ ਕਰਕੇ ਸੁਰੱਖਿਅਤ ਘਰ ਪਰਤਣਗੇ। ਉਨ੍ਹਾਂ ਆਖਿਆ ਕਿ ਪਾਕਿਸਤਾਨੀ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਜਥੇ ਦੇ ਪ੍ਰੋਗਰਾਮ ਬਾਰੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਰੇਲਵੇ ਸਟੇਸ਼ਨ ਅਟਾਰੀ ਤੋਂ ਪਾਕਿਸਤਾਨ ਦੇ ਰੇਲਵੇ ਸਟੇਸ਼ਨ ਵਾਹਗਾ ਰਸਤੇ ਹੁੰਦਾ ਹੋਇਆ ਲਾਹੌਰ ਤੋਂ ਸਿੱਧਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। 5 ਨਵੰਬਰ ਨੂੰ ਜਥਾ ਗੁਰਦੁਆਰਾ ਸੱਚਾ ਸੌਦਾ, ਮੰਡੀ ਚੂਹੜਕਾਣਾ ਦੇ ਦਰਸ਼ਨ ਕਰੇਗਾ ਅਤੇ 6 ਨਵੰਬਰ ਨੂੰ ਸੰਗਤ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ।

ਅਗਲੇ ਦਿਨ ਇਹ ਜਥਾ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਹੋਵੇਗਾ ਅਤੇ 8 ਨਵੰਬਰ ਨੂੰ ਪਹੁੰਚੇਗਾ। ਇਹ ਜਥਾ 9 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਲਈ ਰਵਾਨਾ ਹੋਵੇਗਾ ਅਤੇ 10 ਨਵੰਬਰ ਨੂੰ ਪਹੁੰਚੇਗਾ। ਅਗਲੇ ਦਿਨ ਜਥਾ ਇੱਥੋਂ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਦਰਸ਼ਨ ਕਰਨ ਉਪਰੰਤ ਲਾਹੌਰ ਪਰਤੇਗਾ। 13 ਨਵੰਬਰ ਨੂੰ ਲਾਹੌਰ ਤੋਂ ਤਿੰਨ ਵਿਸ਼ੇਸ਼ ਰੇਲਗੱਡੀਆਂ ਰਾਹੀਂ ਜਥਾ ਵਤਨ ਪਰਤੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,