ਵਿਦੇਸ਼ » ਸਿੱਖ ਖਬਰਾਂ

ਪਾਕਿਸਤਾਨ ਵਲੋਂ ਹੋਰ ਗੁਰਦੁਆਰੇ ਖੋਲ੍ਹਣ ਅਤੇ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਦਾ ਐਲਾਨ

November 14, 2016 | By

ਲਾਹੌਰ: ਗੁਰੂ ਨਾਨਕ ਸਾਹਿਬ ਦੇ 548ਵੇਂ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਸਰਕਾਰ ਵਲੋਂ ਹੋਰ ਗੁਰਦੁਆਰੇ ਖੋਲ੍ਹਣ ਦਾ ਐਲਾਨ ਕੀਤਾ ਗਿਆ ਅਤੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ।

ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵਾਘਾ ਰੇਲਵੇ ਸਟੇਸ਼ਨ ‘ਤੇ 3000 ਸਿੱਖ ਯਾਤਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਪਹੁੰਚੇ।

ਵਕਫ ਬੋਰਡ ਦੇ ਚੇਅਰਮੈਨ ਸਿਦੀਕੁਲ ਫਾਰੂਕ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਤਾਰਾ ਸਿੰਘ ਨੇ ਰੇਲਵੇ ਸਟੇਸ਼ਨ ‘ਤੇ ਜੱਥੇ ਨੂੰ ਜੀ ਆਇਆਂ ਕਿਹਾ।

ਮੀਡੀਆ ਨਾਲ ਗੱਲ ਕਰਦੇ ਹੋਏ ਵਕਫ ਦੇ ਚੇਅਰਮੈਨ ਨੇ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ ਹੋਇਆ ਕਿ ਭਾਰਤੀ ਉਪ ਮਹਾਂਦੀਪ ਦੇ ਸਿੱਖ ਯਾਤਰੀਆਂ ਨੂੰ 3319 ਵੀਜ਼ੇ ਜਾਰੀ ਕੀਤੇ ਗਏ ਹਨ।

ਜਨਾਬ ਸਦੀਕੁਲ ਫਾਰੂਕ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਸਿੱਖਾਂ ਨੂੰ ਚਾਰ ਤੋਹਫੇ ਦੇ ਰਿਹਾ ਹੈ।

nankana_sahib

ਗੁਰਦੁਆਰਾ ਨਨਕਾਣਾ ਸਾਹਿਬ (ਫਾਈਲ ਫੋਟੋ)

ਉਨ੍ਹਾਂ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਕਿਆਰਾ ਸਾਹਿਬ ਸਿੱਖ ਯਾਤਰੀਆਂ ਲਈ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਪਿਛਲੇ ਕਾਫੀ ਸਾਲਾਂ ਤੋਂ ਬੰਦ ਪਿਆ ਸੀ। ਜਦਕਿ ਬਾਬਾ ਗੁਰੂ ਨਾਨਕ ਦੇ ਨਜ਼ਦੀਕੀ ਸਾਥੀ ਰਹੇ ਭਾਈ ਮਰਦਾਨਾ ਦੀ ਯਾਦਗਾਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ।

ਉਨ੍ਹਾਂ ਐਲਾਨ ਕੀਤਾ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਅੰਗੀਠਾ ਸਾਹਿਬ ਦਾ ਉਦਘਾਟਨ 19 ਨਵੰਬਰ ਨੂੰ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀ ਜਨਵਰੀ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,