December 27, 2009 | By ਸਿੱਖ ਸਿਆਸਤ ਬਿਊਰੋ
ਫ਼ਤਿਹਗੜ੍ਹ ਸਾਹਿਬ (26 ਦਸੰਬਰ, 2009 – ਪਰਦੀਪ ਸਿੰਘ): ਫ਼ਤਿਹਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਭਾਈ ਦਲਜੀਤ ਸਿੰਘ ਬਿੱਟੂ, ਬਾਬਾ ਹਰਦੀਪ ਸਿੰਘ ਮਹਿਰਾਜ, ਐਡਵੋਕੇਟ ਜਸਪਾਲ ਸਿੰਘ ਮੰਝਪੁਰ ਸਮੇਤ ਦਰਜਨਾਂ ਵਰਕਰਾਂ ਨੂੰ ਝੂਠੇ ਕੇਸ ਪਾ ਕੇ ਗ੍ਰਿਫ਼ਤਾਰ ਕਰਨ ਦੇ ਸਬੰਧ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਰਚੇ ਵੰਡੇ ਗਏ। ਜਿਨ੍ਹਾਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਪੰਚ ਪ੍ਰਧਾਨੀ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਖ ਸੋਚ ਕਾਰਨ ਕੀਤੇ ਗਏ ਇਸ ਅਨਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਹੈ ਕਿ ਸੌਦਾ ਸਾਧ, ਆਸ਼ੂਤੋਸ਼ੀਏ ਅਤੇ ਭਨਿਆਰਾਂ ਵਾਲੇ ਵਰਗੇ ਪਾਖੰਡੀਆਂ ਦੇ ਖਿਲਾਫ ਸੰਘਰਸ਼ ਵਿੱਢਣ ਕਾਰਨ ਹੀ ਪੰਚ ਪ੍ਰਧਾਨੀ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਨੂੰ ਖੁਦ ਪਰਚੇ ਵੰਡ ਰਹੇ ਪੰਚ ਪ੍ਰਧਾਨੀ ਦੇ ਸੀਨੀਅਰ ਆਗੂ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਅਮੀਰ ਵਿਰਸੇ ਅਤੇ ਸਿਧਾਂਤਾਂ ਨਾਲ ਖਿਲਵਾੜ ਕਰਨ ਵਾਲੇ ਪਾਖੰਡੀਆਂ ਨੂੰ ਬਾਦਲ ਸਰਕਾਰ ਸਿੱਖ ਪੰਥ ਨਾਲੋਂ ਜ਼ਿਆਦਾ ਅਹਿਮੀਅਤ ਦੇ ਰਹੀ ਹੈ ਤੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਖੁਸ ਕਰਨ ਲਈ ਸਿੱਖਾਂ ’ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਸਹੀਦ ਕਰ ਰਹੀ ਹੈ ਤੇ ਇਹ ਪਰਚੇ ਅਸੀਂ ਸਿੱਖ ਸੰਗਤਾਂ ਨੂੰ ਬਾਦਲਕਿਆਂ ਦੇ ਪੰਤ ਵਿਰੋਧੀ ਕਿਰਦਾਰ ਤੋਂ ਜਾਣੂੰ ਕਰਵਾਉਣ ਲਈ ਹੀ ਵੰਡ ਰਹੇ ਹਾਂ।
ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਮੁਖ ਸਿੰਘ ਡਡਹੇੜੀ ਹਰਪ੍ਰੀਤ ਸਿੰਘ ਡਡਹੇੜੀ , ਅਮ੍ਰਿਤਪਾਲ ਸਿੰਘ, ਸਵਰਨ ਸਿੰਘ, ਭਗਵੰਤ ਸਿੰਘ, ਦਰਸ਼ਨ ਸਿੰਘ ਬੈਣੀ, ਪਲਵਿੰਦਰ ਸਿੰਘ ਤਲਵਾੜਾ ਆਦਿ ਆਗੂ ਵੀ ਮੌਜ਼ੂਦ ਸਨ।
Related Topics: Akali Dal Panch Pardhani, Badal Dal, Fatehgarh Sahib, Shaheedi Sabha