December 17, 2010 | By ਪਰਦੀਪ ਸਿੰਘ
ਫ਼ਤਿਹਗੜ੍ਹ ਸਾਹਿਬ (17 ਦਸੰਬਰ, 2010): ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ 27 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਫ਼ਾਟਕਾਂ ਨਜ਼ਦੀਕ ਕੀਤੇ ਜਾ ਰਹੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਇੱਕ ਮੀਟਿੰਗ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਸ਼ਹੀਦੀ ਸਮਾਗਮ ਲਈ ਚਲ ਰਹੀਆਂ ਤਿਆਰੀਆਂ ਦਾ ਜ਼ਾਇਜਾ ਲਿਆ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਦਲ ਦੇ ਆਹੁਦੇਦਾਰਾ ਅਤੇ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਅਤੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਅਕਾਲੀ ਦਲ ਪੰਚ ਪ੍ਰਧਾਨੀ ਤੋਂ ਬਿਨਾਂ ਹੋਰ ਵੀ ਹਮ-ਖਿਆਲੀ ਪੰਥਕ ਜਥੇਬੰਦੀਆਂ ਦੇ ਆਗੂ ਸੰਗਤਾਂ ਨਾਲ ਅਪਣੇ ਵਿਚਾਰ ਸਾਂਝੇ ਕਰਨਗੇ। ਇਸੇ ਹੀ ਸਟੇਜ ਤੋਂ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ 26 ਅਤੇ 27 ਦਸੰਬਰ ਨੂੰ ਅਪਣੇ ਧਾਰਮਿਕ ਦੀਵਾਨਾਂ ਵਿੱਚ ਇਨ੍ਹਾਂ ਸ਼ਹਾਦਤਾਂ ਬਾਰੇ ਰੌਸ਼ਨੀ ਪਾਉਣਗੇ। ਅੱਜ ਦੀ ਇਸ ਮੀਟਿੰਗ ਵਿੱਚ ਦਲ ਦੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਡਡਹੇੜੀ, ਸਰਕਲ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਬੈਣੀ, ਭਗਵੰਤ ਸਿੰਘ ਮਹੱਦੀਆਂ ਅਤੇ ਅਮ੍ਰਿਤ ਸਿੰਘ ਆਦਿ ਵੀ ਹਾਜ਼ਰ ਸਨ।
Related Topics: Akali Dal Panch Pardhani, Fatehgarh Sahib, Shaheedi Sabha