December 4, 2011 | By ਸਿੱਖ ਸਿਆਸਤ ਬਿਊਰੋ
ਸਮੂਹ ਸੰਗਤਾਂ 11 ਦਸੰਬਰ ਨੂੰ ਮਾਤਾ ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਗਦਲੀ ਪੁੱਜਣ
ਲੁਧਿਆਣਾ (4 ਦਸੰਬਰ, 2012): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਜੀ ਦੀ ਮਾਤਾ ਜੀ ਦੇ ਅਕਾਲ ਚਲਾਣੇ ਉੱਤੇ ਅਕਾਲੀ ਦਲ ਪੰਚ ਪਰਧਾਨੀ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਨਿਵਾਸ ਦੀ ਅਰਦਾਸ ਕੀਤੀ ਜਾਂਦੀ ਹੈ। ਅਕਾਲੀ ਦਲ ਪੰਚ ਪਰਧਾਨੀ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਨਾਲ ਹਥਿਆਰਬੰਦ ਸੰਘਰਸ਼ ਵਿਚ ਕਦਮ ਨਾਲ ਕਦਮ ਮਿਲਾ ਕੇ ਚੱਲੇ ਅਤੇ ਅੱਜ ਵੀ ਸਰਕਾਰ ਵਲੋਂ ਉਹਨਾਂ ਨੂੰ ਸੰਘਰਸ਼ ਦੇ ਸੱਚੇ ਵਾਰਸ ਹੋਣ ਦੇ ਕਾਰਨ ਜੇਲ੍ਹਾਂ ਵਿਚ ਨਜ਼ਰਬੰਦ ਹੀ ਰੱਖਿਆ ਜਾਂਦਾ ਹੈ ਤੇ ਉਹ ਪਿਛਲੇ ਕਰੀਬ ਢਾਈ ਸਾਲ ਤੋਂ ਦੁਬਾਰਾ ਕੇਂਦਰੀ ਜੇਲ੍ਹ, ਗੁੰਮਟਾਲਾ, ਸ੍ਰੀ ਅੰਮ੍ਰਿਤਸਰ ਵਿਖੇ ਨਜ਼ਰਬੰਦ ਹਨ।
ਅਕਾਲੀ ਦਲ ਪੰਚ ਪਰਧਾਨੀ ਤੇ ਖਾਸ ਕਰਕੇ ਭਾਈ ਦਲਜੀਤ ਸਿੰਘ ਬਿੱਟੂ ਨਾਲ ਮਾਤਾ ਗੁਰਨਾਮ ਕੌਰ ਜੀ ਦਾ ਆਪਣੇ ਪੁੱਤਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਵਾਂਗ ਸਨੇਹ-ਪਿਆਰ ਸੀ ਜਿਸ ਸਦਕਾ ਮਾਤਾ ਜੀ ਦੇ ਅਕਾਲ ਚਲਾਣੇ ਨਾਲ ਜਿੱਥੇ ਸਮੁੱਚੇ ਪੰਥ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉੱਥੇ ਅਕਾਲੀ ਦਲ ਪੰਚ ਪਰਧਾਨੀ ਤੇ ਭਾਈ ਦਲਜੀਤ ਸਿੰਘ ਬਿੱਟੂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Related Topics: Akali Dal Panch Pardhani, Sikh Struggle