ਆਮ ਖਬਰਾਂ

ਯੂਥ ਵਿੰਗ ਜਿਲ੍ਹਾ ਮੋਹਾਲੀ ਦੇ ਗਠਨ ਲਈ ਪੰਚ ਪ੍ਰਧਾਨੀ ਦੀ ਮੀਟਿੰਗ 28 ਨੂੰ

March 27, 2010 | By

ਮੋਹਾਲੀ (27 ਮਾਰਚ, 2010): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੀ ਇਕ ਖਾਸ ਇਕੱਤਰਤਾ ਐਤਵਾਰ, 28 ਮਾਰਚ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸ਼ਾਮ 4 ਵਜੇ ਸੱਦੀ ਗਈ ਹੈ। ਇਸ ਮੀਟਿੰਗ ਵਿਚ ਜਿਲ੍ਹਾ ਮੋਹਾਲੀ ਦੇ ਯੂਥ ਵਿੰਗ ਦਾ ਗਠਨ ਕੀਤਾ ਜਾਵੇਗਾ। ਮੀਟਿੰਗ ਵਿਚ ਦਲ ਦੇ ਕੌਮੀ ਪੰਚ ਭਾਈ ਕੁਲਬੀਰ ਸਿੰਘ ਬੜਾ ਪਿੰਡ, ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਜਸਵੀਰ ਸਿੰਘ ਖੰਡੂਰ ਅਤੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੰਦੀਪ ਸਿੰਘ ਕੈਨੇਡੀਅਨ ਸ਼ਾਮਿਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ਯੂਥ ਆਗੂ ਸੰਦੀਪ ਸਿੰਘ ਕੈਨੇਡੀਅਨ ਨੇ ਕਿਹਾ ਕਿ ਪੰਥ ਦੁਸ਼ਮਣ ਧਿਰ ਵਜੋਂ ਵਿਚਰ ਰਹੇ ਬਾਦਲ ਦਲੀਏ ਮਸੰਦਾਂ ਨੂੰ ਗੁਰਧਾਮਾਂ ਅਤੇ ਹੋਰ ਸਿੱਖ ਧਾਰਮਿਕ ਸੰਸਥਾਵਾਂ ’ਚੋਂ ਬਾਹਰ ਦਾ ਰਸਤਾ ਵਿਖਾਉਣ ਲਈ ਯੂਥ ਵਿੰਗ ਆ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ ਅਤੇ ਲੋਕਾਂ ਸਾਹਮਣੇ ਇਸ ਟੋਲੇ ਦੀਆਂ ਪੰਥ ਵਿਰੋਧੀ ਕਰਤੂਤਾਂ ਦਾ ਪਰਦਾਫ਼ਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਯੂਥ ਵਿੰਗ ਦੀ ਜਿਲ੍ਹਾ ਮੋਹਾਲੀ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ, ਦਲ ਨਾਲ ਜੁੜੇ ਤੇ ਸਿੱਖੀ ਦਾ ਦਰਦ ਰੱਖਣ ਵਾਲੇ ਹਰ ਨੌਜਵਾਨ ਨੂੰ ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਜ਼ਰੂਰ ਪਹੁੰਚਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।