ਪੰਥਕ ਜੱਥੇਬੰਦੀਆਂ ਨੇ ਪੰਜ ਪਿਆਰਿਆਂ ਨੂੰ ਕੀਤਾ ਸਨਮਾਨਿਤ

ਸਿੱਖ ਖਬਰਾਂ

ਪੰਥਕ ਜੱਥੇਬੰਦੀਆਂ ਨੇ ਪੰਜ ਪਿਆਰਿਆਂ ਨੂੰ ਕੀਤਾ ਸਨਮਾਨਿਤ

By ਸਿੱਖ ਸਿਆਸਤ ਬਿਊਰੋ

January 16, 2016

ਲੁਧਿਆਣਾ (15 ਜਨਵਰੀ, 2016): ਸੌਦਾ ਸਾਧ ਮਾਫੀ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਕਰਕੇ ਸ਼੍ਰੋਮਣੀ ਗਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖਾਸਤ ਕੀਤੇ ਪੰਜਾਂ ਪਿਆਰਿਆਂ ਨੂੰ ਅੱਜ ਇੱਥੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਜੱਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਪੰਜ ਪਿਆਰਿਆਂ ਦੇ ਬੁਲਾਰੇ ਭਾਈ ਸਤਨਾਮ ਸਿੰਘ ਖੰਡੇ ਵਾਲਾ ਅੱਜ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਚੌਕ ਵਿਖੇ ਵੱਖ ਵੱਖ ਪੰਥਕ ਜਥੇਬੰਦੀਆਂ ਵੱਲੋਂ ਰੱਖੇ ਸਨਮਾਨ ਸਮਾਗਮ ਦੌਰਾਨ ਇਥੇ ਐਲਾਨ ਕੀਤਾ ਹੈ ਕਿ ਸਰਬਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਅਪੀਲ ਨੂੰ ਮੁੱਖ ਰੱਖਦਿਆਂ ਉਨ੍ਹਾਂ ਵੱਲੋਂ ਵਿਸਾਖੀ ਮੌਕੇ ਸਰਬਤ ਖਾਲਸਾ ਬੁਲਾਉਣ ਬਾਰੇ ਵਿਚਾਰ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਸਮਾਗਮ ਦੌਰਾਨ ਪੰਜ ਪਿਆਰਿਆਂ ਦਾ ਸੰਦੇਸ਼ ਵੀ ਪੜ੍ਹ ਕੇ ਸੁਣਾਇਆ, ਜਿਸ ‘ਚ ਉਨ੍ਹਾਂ ਸਪਸ਼ੱਟ ਕੀਤਾ ਕਿ ਬੇਸ਼ਕ ਸ਼੍ਰੋਮਣੀ ਕਮੇਟੀ ਨੇ ਸਾਨੂੰ ਬਰਖਾਸਤ ਕਰ ਦਿੱਤਾ ਹੈ, ਪਰ ਉਹ ਵਿਸ਼ਵ ਭਰ ਦੇ ਸਿੱਖਾਂ ਤੇ ਪੰਥ ਦਰਦੀ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਸੰਚਾਰ ਦੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਤਤਪਰ ਹਨ ਤੇ ਅੰਮਿ੍ਤ ਸੰਚਾਰ ਦੀ ਸੇਵਾ ਨਿਰੰਤਰ ਜਾਰੀ ਰੱਖੀ ਜਾਵੇਗੀ।ਇਸ ਮੌਕੇ ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਨਾਮ ਸਿੰਘ ਤੇ ਭਾਈ ਤਰਲੋਕਸਿੰਘ ਵੀ ਹਾਜਰ ਸਨ।

ਇਸ ਮੌਕੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸਾਬਕਾ ਜਥੇ. ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਪੰਜ ਪਿਆਰਿਆਂ ਵੱਲੋਂ ਮੀਰੀ-ਪੀਰੀ ਸਿਧਾਂਤ ਤੇ ਸਿੱਖ ਕੌਮ ਦੀ ਡੱਟਵੀਂ ਪਹਿਰੇਦਾਰੀ ਦੀ ਸੇਵਾ ਨਿਭਾਉਣ ਬਦਲੇ ਪੰਥਕ ਜਥੇਬੰਦੀਆਂ ਵੱਲੋਂ ਅੱਜ ਇਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਜਥੇ. ਤਖਤ ਸ੍ਰੀ ਦਮਦਮਾ ਸਾਹਿਬ ਨੇ ਵੀ ਪੰਜ ਪਿਆਰਿਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇਸ ਮੌਕੇ ਪੰਥਕ ਤਾਲਮੇਲ ਸੰਗਠਨ, ਅਕਾਲ ਪੁਰਖ ਕੀ ਫੌਜ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਮਿਸ਼ਨਰੀ ਕਾਲਜ, ਅਖੰਡ ਕੀਰਤਨੀ ਜਥਾ, ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਸ਼ਿਮਨਰੀ ਕਾਲਜ, ਗੁਰਸਿੱਖ ਫੈਮਿਲੀ ਕੱਲਬ, ਗੁਰਮਿਤ ਗਿਆਨ ਮਿਸ਼ਨਰੀ ਕਾਲਜ, ਇਸਤਰੀ ਗੁਰਮਿਤ ਗਿਆਨ ਮਿਸ਼ਨਰੀ ਟਰੱਸਟ, ਸ਼ੁੱਭਕਰਮਨ ਸੁਸਾਇਟੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ, ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਹੁਸ਼ਿਆਰਪੁਰ, ਕੇਂਦਰੀ ਸ੍ਰੀ ਗੁਰੂ ਸਿੰਘ ਚੰਡੀਗੜ੍ਹ, ਸੰਸਾਰ ਸਿੱਖ ਸੰਗਠਨ, ਵਿਰਸਾ ਫਾਊਡੇਂਸ਼ਨ, ਤਰਾਈ ਸਿੱਖ ਮਹਾਂਸਭਾ ਉਤਰਾਖੰਡ, ਸਰਬਤ ਖਾਲਸਾ ਸੇਵਾ ਸੁਸਾਇਟੀ, ਬੰਦੀ ਸਿੱਖ ਰਹਾਈ ਜਥੇਬੰਦੀ, ਸ਼੍ਰੋਮਣੀ ਅਕਾਲੀ ਦਲ 1920 ਸਮੇਤ ਵੱਖ-ਵੱਖ ਸੰਗਠਨਾਂ ਵੱਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਜਗਦੀਸ਼ ਸਿੰਘ ਝੀਂਡਾ, ਗੁਰਿੰਦਰਪਾਲ ਸਿੰਘ ਧਨੋਲਾ , ਜਸਵਦਿੰਰ ਸਿੰਘ ਸਾਬਕਾ ਮੈਂਬਰ ਸ਼੍ਰੋੇਮਣੀ ਕਮੇਟੀ , ਸੁਰਿੰਦਰਜੀਤ ਸਿੰਘ ਸੰਧੂ, ਗੁਰਦੇਵ ਸਿੰਘ ਬਟਾਲਵੀ, ਰਤਨ ਸਿੰਘ ਕਮਾਲਪੁਰੀ, ਜਗਤਾਰ ਸਿੰਘ ਸਹਾਰਨ ਮਾਜਰਾ, ਜਤਿੰਦਰ ਸਿੰਘ ਗੋਲਡੀ, ਜਗਜੀਤ ਸਿੰਘ, ਰਵਿੰਦਰਪਾਲ ਸਿੰਘ ਗੋਗੀ, ਭਾਈ ਜੰਗ ਸਿੰਘ, ਕੁਲਵੰਤ ਸਿੰਘ ਸ਼ਾਹਕੋਟ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਖੋਸਾ ਆਦਿ ਹਾਜਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: