ਸਿੱਖ ਖਬਰਾਂ

ਪੰਜ ਸਿੰਘਾਂ ਨੇ 18 ਨੂੰ ਵਿਧੀ-ਵਿਧਾਨ ਘੜਨ ਲਈ ਇਕੱਤਰਤਾ ਬੁਲਾਈ; ਕਾਰਜਕਾਰੀ ਜਥੇਦਾਰਾਂ ਨੂੰ ਵੀ ਸੱਦਿਆ

October 13, 2016 | By

ਚੰਡੀਗੜ੍ਹ: ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 28-ਏ ‘ਚ ਅੱਜ ਪ੍ਰੈਸ ਕਾਨਫਰੰਸ ਕੀਤੀ। ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਇਸ ਮੌਕੇ ਮੀਡੀਆ ਨੂੰ ਇਕ ਹੱਥ ਲਿਖਤ ਪ੍ਰੈਸ ਬਿਆਨ ਜਾਰੀ ਕੀਤਾ।

ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਨੇ ਸਾਰੀਆਂ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਵਕੀਲਾਂ ਦੀਆਂ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਨੁੱਖੀ ਅਧਿਕਾਰ ਜਥੇਬੰਦੀਆਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਇਕ ਕਾਰਜਕਾਰੀ ਕਮੇਟੀ ਬਣਾਈ ਜਾਵੇਗੀ ਜਿਹੜੀ ਕਿ ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਨੂੰ ਅੰਤਮ ਰੂਪ ਦੇਵੇਗੀ।

ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ ਪ੍ਰੈਸ ਕਾਨਫਰੰਸ ਦੌਰਾਨ (ਫੋਟੋ: ਜਸਵੀਰ ਸਿੰਘ)

ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ ਪ੍ਰੈਸ ਕਾਨਫਰੰਸ ਦੌਰਾਨ (ਫੋਟੋ: ਜਸਵੀਰ ਸਿੰਘ)

ਉਨ੍ਹਾਂ ਨੇ ਕਾਰਜਕਾਰੀ ਜਥੇਦਾਰਾਂ ਨੂੰ ਵੀ 18 ਅਕਤੂਬਰ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਦੱਸਿਆ ਕਿ 18 ਅਕਤੂਬਰ ਦੀ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਨਾਲ ਸਲਾਹ ਕਰਨ ਤੋਂ ਉਪਰੰਤ ਰੱਖੀ ਗਈ ਹੈ।

ਐਡਵੋਕੇਟ ਅਮਰ ਸਿੰਘ ਚਾਹਲ ਵੀ ਇਸ ਪ੍ਰੈਸ ਕਾਨਫਰੰਸ ‘ਚ ਮੌਜੂਦ ਸਨ ਪਰ ਸਿਰਫ ਪੰਜ ਸਿੰਘਾਂ ਨੇ ਹੀ ਮੀਡੀਆ ਨਾਲ ਗੱਲਬਾਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,