ਸਿੱਖ ਖਬਰਾਂ

ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ‘ਚ ਗੈਰ ਜਰੂਰੀ ਸਰਕਾਰੀ ਦਖਲਅੰਦਾਜੀ ਬਰਦਾਸ਼ਤ ਨਹੀ :ਪੰਥਕ ਤਾਲਮੇਲ ਸੰਗਠਨ

January 31, 2019 | By

ਚੰਡੀਗੜ੍ਹ: ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਬੋਰਡ ਐਕਟ 1956 ਵਿਚ ਸੋਧ ਕਰਕੇ ਧਾਰਮਿਕ ਅਸਥਾਨ ਵਿਚ ਦਖ਼ਲ-ਅੰਦਾਜ਼ੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਿੱਖ ਧਰਮ ਪੂਰੀ ਮਨੁੱਖਤਾ ਨੂੰ ਅਮਲੀ ਰੂਪ ਵਿਚ ਸਤਿਕਾਰ ਤੇ ਪਿਆਰ ਕਰਦਾ ਹੈ। ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਕਿਸੇ ਨੂੰ ਆਪਣੀ ਵਿਲੱਖਣਤਾ ਤੋਂ ਵੱਖ ਕਰਨ ਦੀ ਵੀ ਹਾਮੀ ਭਰਦਾ ਹੈ। ਸਿੱਖ ਧਰਮ ਵੱਖਰੀ ਕੌਮ ਹੈ।

ਪੰਥਕ ਤਾਲਮੇਲ ਸੰਗਠਨ ਦੇ ਆਗੂ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਗਿਅਨੀ ਕੇਵਲ ਸਿੰਘ ਜੀ ਨੇ ਕਿਹਾ ਕਿ ਸਿੱਖ ਕੌਮ ਲਗਭਗ ਚਾਰ ਵਰ੍ਹੇ ਪਹਿਲਾਂ ਜੇ.ਐਸ. ਭਾਟੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਰੱਦ ਕਰ ਚੁੱਕੀ ਹੋਈ ਹੈ। ਪਿਛਲੇ ਵਰ੍ਹੇ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਵੀ ਹੁਕਮ ਜਾਰੀ ਕਰ ਚੁੱਕੇ ਹੋਏ ਹਨ ਅਤੇ ਇਹ ਸੁਨੇਹਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨੂੰ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਪਹਿਲੇ 17 ਮੈਂਬਰੀ ਬੋਰਡ ਵਿਚ ਉਥਲ ਪੁਥਲ ਕਰਨ ਅਤੇ ਸਰਕਾਰੀ ਮੈਂਬਰਾਂ ਦਾ ਪ੍ਰਵੇਸ਼ ਕਰਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।

ਜਥੇਬੰਦੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਕੌਮ ਨੂੰ ਖੋਰਾ ਲਾਉਣ ਵਾਲੀਆਂ ਅਖੌਤੀ ਰਾਸ਼ਟਰੀ ਸਿੱਖ ਸੰਸਥਾਵਾਂ ਆਪਣੀ ਹੱਦ ਵਿਚ ਰਹਿਣ। ਕਿਉਂਕਿ ਇਹਨਾਂ ਦੀਆਂ ਨਾ ਤੇ ਕੋਈ ਕੁਰਬਾਨੀਆਂ ਹਨ ਅਤੇ ਨਾ ਹੀ ਇਹਨਾਂ ਦਾ ਸਿੱਖ ਪੰਥ ਵਿਚ ਕੋਈ ਵਜੂਦ ਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,