ਸਿੱਖ ਖਬਰਾਂ

ਪਟਿਆਲਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਂ ਭੇਜੇ ਸੰਮਨ

September 19, 2015 | By

ਪਟਿਆਲਾ (18 ਸਤੰਬਰ, 2015): ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੂ ਗੰਥ ਸਾਹਿਬ ਜੀ ਦੇ ਨਾਮ ਸੰਮਨ ਭੇਜਣ ਦੇ ਮਾਮਲੇ ਦੀ ਸਿੱਖ ਸੰਗਤ ਅਤੇ ਸਿੱਖ ਜੱਥੇਬੰਦੀਆਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜ਼ਮੀਨੀ ਵਿਵਾਦ ਦੇ ਮਾਮਲੇ ਸਬੰਧੀ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਨੇੜਲੇ ਪਿੰਡ ਮੱਦੋਮਾਜਰਾ ਵਿਚਲੇ ਇੱਕ ਗੁਰਦੁਆਰੇ ਦੇ ਨਾਮ ਸੰਮਨ ਜਾਰੀ ਕੀਤੇ ਹਨ। ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਿਲਣ ਦਾ ਫੈਸਲਾ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋ ਭਰਾਵਾਂ ਬਲਦੇਵ ਸਿੰਘ ਅਤੇ ਕ੍ਰਿਸ਼ਨ ਸਿੰਘ ਵੱਲੋਂ ਇੱਕ ਕਨਾਲ ਜ਼ਮੀਨ ਪਿੰਡ ਮੱਦੋਮਾਜਰਾ ਦੇ ਗੁਰਦੁਆਰੇ ਨੂੰ ਭੇਟ ਕਰਨ ਦੀ ਗੱਲ ਆਖੀ ਗਈ ਸੀ। ਲਿਖਤ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਮੀਨ ’ਤੇ ਕਬਜ਼ਾ ਕਰ ਲਿਆ। ਇਨ੍ਹਾਂ ਭਰਾਵਾਂ ਅਨੁਸਾਰ ਉਨ੍ਹਾਂ ਨੂੰ ਇੱਕ ਬੀਬੀ ਕੋਲੋਂ ਖਰੀਦੀ ਗਈ 6 ਕਨਾਲ 11 ਮਰਲੇ ਜ਼ਮੀਨ ਦਾ 12 ਸਾਲਾਂ ਬਾਅਦ ਮਈ 2015 ਵਿੱਚ ਕਬਜ਼ਾ ਮਿਲਿਆ, ਜਿਸ ਤਹਿਤ ਹੀ ਇੱਕ ਕਨਾਲ ਜ਼ਮੀਨ ਗੁਰਦੁਆਰੇ ਨੂੰ ਦਾਨ ਦੇਣ ਦਾ ਫੈਸਲਾ ਲਿਆ ਗਿਆ ਪਰ ਅਜੇ ਗੁਰੂ ਘਰ ਦੇ ਨਾਮ ਰਜਿਸਟਰੀ ਨਹੀਂ ਕਰਵਾਈ ਗਈ। ਇਸੇ ਦੌਰਾਨ ਪਿੰਡ ਦੇ ਹੀ ਗੁਰਨੈਬ ਸਿੰਘ ਨਾਮ ਦਾ ਉਹ ਕਿਸਾਨ ਅਜਿਹੀ ਕਾਰਵਾਈ ਵਿਰੁਧ ਅਦਾਲਤ ਵਿੱਚ ਚਲਾ ਗਿਆ, ਜਿਸ ਕੋਲੋਂ ਇਨ੍ਹਾਂ ਕਿਸਾਨ ਭਰਾਵਾਂ ਵੱਲੋਂ ਜ਼ਮੀਨ ਦਾ ਕਬਜ਼ਾ ਲਿਆ ਜਾ ਰਿਹਾ ਹੈ।

ਪਟਿਆਲਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਂ ਭੇਜੇ ਸੰਮਨ

ਪਟਿਆਲਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਂ ਭੇਜੇ ਸੰਮਨ

ਇਸ ਤਹਿਤ ਹੀ ਅਦਾਲਤ ਵਿੱਚੋਂ ਗੁਰਦੁਆਰੇ ਦੇ ਨਾਮ ਸੰਮਨ ਜਾਰੀ ਹੋਏ, ਜਿਸ ਵਿੱਚ 15 ਸਤੰਬਰ ਨੂੰ ਅਦਾਲਤ ਵਿੱਚ ਹਾਜ਼ਰੀ ਯਕੀਨੀ ਬਣਾੳੁਣ ਲਈ ਆਖਿਆ ਗਿਆ। ਉਧਰ ਪਿੰਡ ਦੀ ਗੁਰਦੁਆਰਾ ਕਮੇਟੀ ਨੇ ਸੰਮਨ ਹਾਸਲ ਕਰਦਿਆਂ ਵਕੀਲ ਰਾਹੀਂ ਅਦਾਲਤ ਵਿੱਚ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ ਸਹੀ ਹੋਣ ਦਾ ਦਾਅਵਾ ਕੀਤਾ ਹੈ, ਜਿਸ ਦੌਰਾਨ ਅਗਲੇਰੀ ਕਾਰਵਾਈ 25 ਸਤੰਬਰ ’ਤੇ ਪੈ ਗਈ। ਉਂਜ ਅਗਲੇਰੀ ਕਾਰਵਾਈ ਲਈ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸ਼੍ਮਣੀ ਕਮੇਟੀ ਅਤੇ ਅਕਾਲ ਤਖ਼ਤ ਨਾਲ ਤਾਲਮੇਲ ਸ਼ੁਰੂ ਕਰ ਦਿੱਤਾ ਗਿਆ ਹੈ।

 ਸੀਨੀਅਰ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਇਸ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਅਦਾਲਤ ਵਿੱਚੋਂ ਅਜਿਹੇ ਸੰਮਨ ਜਾਰੀ ਕਰਵਾਉਣ ਵਾਲੇ ਸ਼ਖ਼ਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਤਹਿਤ ਤੁਰੰਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕੇਟਿਵ ਮੈਂਬਰਾਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਨਿਰਮੈਲ ਸਿੰਘ ਜੌਲਾ ਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਸੰਪਰਕ ਕਰਨ ‘ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਇਸ ਬਾਬਤ ਜਲਦੀ ਹੀ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਿਲੇਗਾ ਤਾਂ ਜੋ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਕੇ ਸਖ਼ਤ ਕਦਮ ਚੁੱਕਣ ਸਮੇਤ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰਨ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: