ਖਾਸ ਖਬਰਾਂ » ਖੇਤੀਬਾੜੀ

ਪੰਜਾਬ ਸਰਕਾਰ ਵੱਲੋਂ 20 ਕੀਟਨਾਸ਼ਕਾਂ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ

January 31, 2018 | By

ਚੰਡੀਗੜ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ ‘ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ 1 ਫਰਵਰੀ, 2018 ਤੋਂ 20 ਕੀਟਨਾਸ਼ਕਾਂ ਦੀ ਵਿਕਰੀ ‘ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੋ ਮਨੁੱਖ ਅਤੇ ਵਾਤਾਵਰਣ ਲਈ ਨੁਕਸਾਨਦੇਹ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਨੇ ਇਸ ਪਾਬੰਦੀ ਨੂੰ ਸਹੀ ਅਤੇ ਸਖ਼ਤ ਢੰਗ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ।

ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਨੂੰ ਕਿਹਾ ਗਿਆ ਹੈ ਕਿ ਉਹ ਇਨਾਂ ਕੀਟਨਾਸ਼ਕਾਂ ਲਈ ਦਿੱਤੇ ਗਏ ਸਾਰੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਅੱਗੇ ਹੋਰ ਕੋਈ ਵੀ ਨਵਾਂ ਲਾਇਸੈਂਸ 1 ਫਰਵਰੀ, 2018 ਤੋਂ ਇਨਾਂ ਕੀਟਨਾਸ਼ਕਾਂ ਲਈ ਜਾਰੀ ਨਾ ਕਰਨ।

ਇਨਾਂ 20 ਕੀਟਨਾਸ਼ਕਾਂ ਦੀ ਸੂਚੀ ਵਿਚ ਫੋਸਫਾਮਿਡੋਨ, ਟ੍ਰਿਕਲੋਰੋਫੋਨ, ਬੈਨਫੁਰਾਕਾਰਬ, ਡਾਇਕੋਫੋਲ, ਮੈਥੋਮਾਈਲ, ਥਾਈਓਫਨੇਟ ਮਿਥਾਈਲ, ਐਂਡੋਸਲਫਾਨ, ਬਿਫੈਨਥ੍ਰਿਨ, ਕਾਰਬੋਸਲਫਾਨ, ਕਲੋਫੈਨਇਪਰ, ਡੇਜ਼ੋਮੈਟ, ਡੀਫਲੁਬੇਨਜ਼ੁਰੋਨ, ਫੈਨੀਟਰੋਥਯੋਨ, ਮੈਟਲਡੀਹਾਈਡ, ਕਾਸੂਗੈਮੇਸਿਨ, ਐਥੋਫੈਨਪਰੋਕਸ (ਐਟੋਫੈਨਪਰੋਕਸ), ਫੋਰੇਟ, ਟ੍ਰਾਈਆਜੋਫੋਸ, ਅਲਾਚੀਓਰ ਅਤੇ ਮੋਨੋਕਰੋਟੋਫੋਸ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,