Site icon Sikh Siyasat News

ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ, ਤਸਵੀਰਾਂ ਦੀ ਜ਼ੁਬਾਨੀ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਅੱਜ ਤਲਵੰਡੀ ਸਾਬੋ ਵਿਖੇ ਇਲਾਕੇ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਦੁਆਰਾ ਨਾਨਕਸਰ ਬੁੰਗਾ ਰਵਿਦਾਸੀਆਂ ਸਿੰਘਾਂ (ਦਮਦਮਾ ਸਾਹਿਬ) ਵਿਖੇ ਹੋਈ ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਦੀਪ ਸਿੰਘ ਮਹਿਰਾਜ ਕਿਹਾ ਕਿ ਸਿੱਖ ਸਫਾਂ ਵਿਚ ਆਪਸੀ ਸੰਵਾਦ ਦੀ ਕਮੀ ਕਾਰਨ ਸਾਡੇ ਮਸਲੇ ਉਲਝਦੇ ਜਾ ਰਹੇ ਹਨ। ਅਜਿਹੇ ਹਾਲਾਤ ਵਿਚ ਸਥਾਨਕ ਪੱਧਰ ਉੱਤੇ ਸਰਗਰਮ ਸਿੱਖ ਜਥਿਆਂ ਨੂੰ ਆਪਸ ਵਿਚ ਤਾਲਮੇਲ ਵਧਾਉਣਾ ਚਾਹੀਦਾ ਹੈ ਅਤੇ ਆਪਸੀ ਵਿਚਾਰ-ਚਰਚਾ ਕਰਕੇ ਸਾਂਝੇ ਫੈਸਲੇ ਲੈਣੇ ਚਾਹੀਦੇ ਹਨ। ਪੰਥ ਸੇਵਕਾਂ ਨੇ ਕਿਹਾ ਕਿ ਉਹਨਾ ਵੱਲੋਂ ਪੰਥਕ ਪੱਧਰ ਉੱਤੇ ਆਪਸੀ ਵਿਚਾਰ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ ਉਸ ਤਹਿਤ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ। ਪੰਥਕ ਸਖਸ਼ੀਅਤਾਂ ਨੇ ਇਸ ਬੈਠਕ ਵਿੱਚ ਹਾਜਰ ਹੋਏ ਜਥੇ ਅਤੇ ਸਿੰਘਾਂ ਨੂੰ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ ਤਸਵੀਰਾਂ ਦੀ ਜ਼ੁਬਾਨੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version