ਖਾਸ ਖਬਰਾਂ

ਦਿੱਲੀ ਵੱਲ ਵਧ ਰਹੇ ਕਿਸਾਨਾਂ ‘ਤੇ ਪੁਲਸੀਆ ਕਾਰਵਾਈ; ਪਾਣੀ ਦੀਆਂ ਬੁਛਾੜਾਂ ਦੀ ਕੀਤੀ ਵਰਤੋ

October 2, 2018 | By

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਵਲੋਂ ਕਰਜ਼ਾ ਮੁਆਫੀ ਅਤੇ ਤੇਲ ਦੀਆਂ ਕੀਮਤਾਂ ਵਿਚ ਕਮੀ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਉੱਤੇ ਅੱਜ ਉਸ ਸਮੇਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਦਿੱਤੇ ਜਦੋਂ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਭਾਰਤ ਦੀ ਰਾਜਧਾਨੀ ਦਿੱਲੀ ਵੱਲ ਵਧਣ ਲੱਗੇ।

ਇਕ ਪੁਲਿਸ ਅਫਸਰ ਨੇ ਦੱਸਿਆ ਕਿ ਦਿੱਲੀ-ਯੂਪੀ ਹੱਦ ‘ਤੇ ਲੱਗੇ ਧਰਨੇ ਨੂੰ ਜਦੋਂ ਕਿਸਾਨ ਦਿੱਲੀ ਦੇ ਅੰਦਰ ਲਿਜਾਉਣ ਲਈ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਇਹ ਕਾਰਵਾਈ ਕੀਤੀ।

ਕਿਸਾਨ ਧਰਨੇ ਦੇ ਮੱਦੇਨਜ਼ਰ ਦਿੱਲੀ ਦੇ ਕਈ ਇਲਾਕਿਆਂ ਵਿਚ 8 ਅਕਤੂਬਰ ਤਕ ਧਾਰਾ 144 ਲਗਾ ਦਿੱਤੀ ਗਈ ਹੈ।

ਕੇਜਰੀਵਾਲ ਨੇ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਦੀ ਕੀਤੀ ਨਿਖੇਧੀ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਖਿਲਾਫ ਹੋਈ ਪੁਲਸੀਆ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਨਹੀਂ ਰੋਕਣਾ ਚਾਹੀਦਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,