ਖਾਸ ਖਬਰਾਂ

ਬੰਬਈ ਬੰਬ ਧਮਾਕੇ:ਰਾਸ਼ਟਰਪਤੀ ਵੱਲੋਂ ਯਾਕੂਬ ਅਬਦੁਲ ਰਜ਼ਾਕ ਮੈਮਨ ਦੀ ਅਪੀਲ ਰੱਦ

May 22, 2014 | By

ਨਵੀਂ ਦਿੱਲੀ, (21 ਮਈ 2014):- ਬੰਬਈ ਸ਼ਹਿਰ ਵਿੱਚ ਸਾਲ 1993 ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ,ਜਿਸ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ,ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਯਾਕੂਬ ਅਬਦੁਲ ਰਜ਼ਾਕ ਮੈਮਨ  ਨੇ ਭਾਰਤ ਦੇ ਰਾਸ਼ਟਰਪਤੀ ਕੋਲ ਫਾਂਸੀ ਦੀ ਸਜ਼ਾ ਰੱਦ ਕਰਨ ਲਈ ਨਜ਼ਰਸ਼ਾਨੀ ਅਪੀਲ  ਦਾਇਰ ਕੀਤੀ ਗਈ ਸੀ ਜੋ ਅੱਜ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਨੇ ਖਾਰਜ਼ ਕਰ ਦਿੱਤੀ ਹੈ।

 ਅਜੀਤ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਮਹਾਂਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਮਹਾਰਾਸ਼ਟਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਸਿਫਾਰਸ਼ਾਂ ‘ਤੇ ਮੈਮਨ ਦੀ ਰਹਿਮ ਦੀ ਅਪੀਲ ਰੱਦ ਕੀਤੀ ਹੈ ।

 ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦੇ ਫੈਸਲੇ ਤੋਂ ਮਹਾਰਾਸ਼ਟਰ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ ਹੈ ਕਿ ਪੇਸ਼ੇ ਤੋਂ ਚਾਰਟਡ ਅਕਾਊਟੈਂਟ ਯਾਕੂਬ ਮੁੰਬਈ ਬੰਬ ਧਮਾਕਿਆਂ ਦੇ ਮੁਖ ਦੋਸ਼ੀ ਟਾਈਗਰ ਮੈਮਨ ਦਾ ਭਰਾ ਹੈ ਅਤੇ ਵਿਸ਼ੇਸ਼ ਟਾਡਾ ਅਦਾਲਤ ਨੇ ਉਸ ਨੂੰ ਸਾਲ 2007 ਵਿੱਚ ਫਾਂਸੀ ਦੀ ਸਜਾ ਸੁਣਾਈ ਸੀ।

ਪਿਛਲੇ ਸਾਲ ਸੁਪਰੀਮ ਕੋਰਟ ਨੇ ਟਾਡਾ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ, ਜਿਸ ਪਿਛੋਂ ਯਾਕੂਬ ਨੇ ਅਕਤੂਬਰ 2013 ਵਿੱਚ ਰਾਸ਼ਟਰਪਤੀ ਕੋਲ ਫਾਂਸੀ ਦੇ ਉਕਤ ਫੈਸਲੇ ‘ਤੇ ਨਜ਼ਰਸ਼ਾਨੀ ਕਰਨ ਦੀ ਅਪੀਲ਼ ਕੀਤੀ ਸੀ, ਜਿਸ ਨੂੰ ਅੱਜ ਖਾਰਜ਼ ਕਰ ਦਿੱਤਾ ਗਿਆ  ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,