Site icon Sikh Siyasat News

ਅਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਗਿਲਗਿਤ-ਬਾਲਟਿਸਤਾਨ ਨੂੰ ਪਾਕਿ ਦਾ ਸੂਬਾ ਬਣਾਉਣ ਦੀ ਕੀਤੀ ਨਿੰਦਾ

ਸ੍ਰੀਨਗਰ: ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ ‘ਚ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਇਹ ਫੈਸਲਾ ਮਨਜ਼ੂਰ ਨਹੀਂ, ਕਸ਼ਮੀਰ, ਲੱਦਾਖ, ਜੰਮੂ, ਅਜ਼ਾਦ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਇਕ ਇਕਾਈ ਹੈ। ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਨੀਤਕ ਭਵਿੱਖ ਬਾਰੇ ਹਾਲੇ ਫੈਸਲਾ ਹੋਣਾ ਬਾਕੀ ਹੈ।

ਇਸ ਤੋਂ ਪਹਿਲਾਂ ਭਾਰਤ ਨੇ ਵੀ ਇਸ ਦਾ ਵਿਰੋਧ ਕੀਤਾ ਸੀ। ਜ਼ਿਕਰਯੋਗ ਹੈ ਕਿ ਚੀਨ-ਪਾਕਿਸਤਾਨ ਵਿਚਕਾਰ ਆਰਥਿਕ ਗਲਿਆਰਾ ਯੋਜਨਾ (China Pakistan Economic Coridor-CPEC) ਤਹਿਤ ਚੀਨ ਤੋਂ ਪਾਕਿਸਤਾਨ ਵਪਾਰ ਲਈ ਸੜਕ ਗਿਲਗਿਤ-ਬਾਲਟਿਸਤਾਨ ਖੇਤਰ ਵਿਚੋਂ ਲੰਘਦੀ ਹੈ।

ਹੁਰੀਅਤ ਆਗੂ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ (ਫਾਈਲ ਫੋਟੋ)

ਅਜ਼ਾਦੀ ਪਸੰਦ ਆਗੂਆਂ ਨੇ ਕਿਹਾ ਕਿ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਇਕ ਮੁੱਖ ਧਿਰ ਮੰਨੀ ਜਾਂਦੀ ਹੈ। ਆਗੂਆਂ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੇ ਪਾਕਿਸਤਾਨ ਦੀ ਭੂਮਿਕਾ ਨੂੰ ਹਮੇਸ਼ਾ ਸਵੀਕਾਰ ਕੀਤਾ ਪਰ ਅਜਿਹੇ ਵਿਵਾਦਤ ਫੈਸਲੇ ਕਸ਼ਮੀਰ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹਨ।

ਹੁਰੀਅਤ ਆਗੂਆਂ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਦੀ ਭੂਗੋਲਕ ਸਥਿਤੀ ਬਦਲਣ ਦਾ ਕੋਈ ਹੱਕ ਨਹੀਂ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Pro Freedom Kashmiri Leaders Denounce Pakistan’s Move Declare Gilgit-Baltistan Its Fifth Province …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version