
October 2, 2011 | By ਸਿੱਖ ਸਿਆਸਤ ਬਿਊਰੋ
ਲੰਡਨ (02 ਅਕਤੂਬਰ, 2011): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ੍ਰ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਲਈ ਗੁਰਦਵਾਰਾ ਅੰਬ ਸਾਹਿਬ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਤੱਕ ਕੱਢੇ ਜਾਣ ਵਾਲੇ ਮਾਰਚ ਨੂੰ ਕਾਮਯਾਬ ਕਰਨਾ ਸਿੱਖ ਸੰਗਤਾਂ ਦਾ ਜਰੂਰੀ ਫਰਜ਼ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਸਿੱਖ ਪੰਜਾਬ ਭਰ ਦੇ ਸਿੱਖਾਂ ਨੂੰ ਪਾਰਟੀ ਬਾਜ਼ੀ ਤੋਂ ਉੁੱਪਰ ਉੱਠ ਕੇ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ । ਅਗਰ ਤਾਮਿਲਨਾਡੂ ਦੀ ਵਿਧਾਨ ਸਭਾ ਰਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਲਈ ਮਤਾ ਪਾਸ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਅਜਿਹਾ ਕਿਉਂ ਨਹੀਂ ਕਰ ਰਹੀ । ਯੂਨਾਈਟਿਡ ਖਾਲਸਾ ਦਲ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਰਹਿੰਦੇ ਆਪਣੇ ਦੋਸਤਾਂ , ਮਿੱਤਰਾਂ ਅਤੇ ਸਕੇ ਸਬੰਧੀਆਂ ਇਸ ਮਾਰਚ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ।
Related Topics: Akali Dal Panch Pardhani, Prof. Devinder Pal Singh Bhullar, United Khalsa Dal U.K