ਸਿੱਖ ਖਬਰਾਂ

ਖਾਲੜਾ ਮਿਸ਼ਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਜੀ ਮਾਤਾ ਉਪਕਾਰ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ

December 30, 2020 | By

ਤਰਨ ਤਾਰਨ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਮਾਤਾ ਉਪਕਾਰ ਕੌਰ ਜੀ (ਖੱਬੇ) ਪ੍ਰੋ. ਦਵਿੰਦਰਪਸਲ ਸਿੰਘ ਭੁੱਲਰ (ਸੱਜੇ) [ਪੁਰਾਣੀਆਂ ਤਸਵੀਰਾਂ]

ਜਥੇਬੰਦੀਆਂ ਦੇ ਆਗੂਆਂ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਗੁਰਬਚਨ ਸਿੰਘ, ਬਾਬਾ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਜਿੱਥੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਪਿਤਾ ਅਤੇ ਮਾਮਾ ਜੀ ਦੀ ਸ਼ਹਾਦਤ ਹੋਈ, ਉਥੇ ਸਮੁੱਚੇ ਪਰਿਵਾਰ ਨੂੰ ਭਾਰਤੀ ਹੁਕਮਰਾਨਾਂ ਦੇ ਜ਼ਬਰ-ਜੁਲਮ ਦਾ ਸਾਹਮਣਾ ਕਰਨਾ ਪਿਆ।

ਮਾਤਾ ਉਪਕਾਰ ਕੌਰ (ਸੱਜੇ) ਨਾਲ ਬੀਬੀ ਪਰਮਜੀਤ ਕੌਰ ਖਾਲੜਾ ਦੀ ਪੁਰਾਣੀ ਤਸਵੀਰ

ਮਾਤਾ ਉਪਕਾਰ ਕੌਰ ਜੀ ਨੇ ਇਸ ਜ਼ਬਰ ਜੁਲਮ ਨੂੰ ਆਪ ਹੰਢਾਇਆ ਜਿਸ ’ਤੇ ਸਿੱਖ ਪੰਥ ਨੂੰ ਸਦਾ ਮਾਣ ਰਹੇਗਾ।

ਜਥੇਬੰਦੀਆਂ ਨੇ ਵਾਹਿਗੁਰੂ ਸਨਮੁੱਖ ਅਰਦਾਸ ਕੀਤੀ ਕਿ ਮਾਤਾ ਉਪਕਾਰ ਕੌਰ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,