ਆਮ ਖਬਰਾਂ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਸ਼ੂਤੋਸ਼ ਦੇ ਸਸਕਾਰ ਕਰਨ ਦੇ ਫੈਸਲੇ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

By ਸਿੱਖ ਸਿਆਸਤ ਬਿਊਰੋ

December 05, 2014

ਚੰਡੀਗੜ੍ਹ( 5 ਦਸੰਬਰ, 2014): ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਨੂਰਮਹਿਲ ਦੇ ਪ੍ਰਬੰਧਕਾਂ ਵੱਲੋਂ ਜਸਟਿਸ ਬੇਦੀ ਵਾਲਾ ਫ਼ੈਸਲਾ ਨਾਮਨਜ਼ੂਰ ਕਰਦਿਆਂ ਸੰਵਿਧਾਨਿਕ ਅਖ਼ਤਿਆਰਾਂ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੀ ਦੂਹਰੇ ਬੈਂਚ ਕੋਲ ਚੁਣੌਤੀ ਦੇਣ ਦੀ ਪਟੀਸਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਡੇਰਾ ਪ੍ਰਬੰਧਕਾਂ ਦੀ ਆਸ਼ੂਤੋਸ਼ ਦੇ ਅੰਤਿਮ ਸਸਕਾਰ ‘ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਨਿਸ਼ਚਿਤ ਕੀਤੀ ਹੈ।

ਪਿੱਛਲੇ 10 ਮਹੀਨਿਆਂ ਤੋਂ ਫਰੀਜ਼ਰ ਵਿੱਚ ਲੱਗੇ ਹੋਏ ਮ੍ਰਿਤਕ ਸਾਧ ਨੂਰ ਮਹਿਲੀਏ ਆਸ਼ੂਤੋਸ਼ ਦੇ ਅੰਤਿਮ ਸਸਕਾਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਨੂਰਮਹਿਲ ਡੇਰੇ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਹੁਕਮਾਂ ‘ਤੇ ਰੋਕ ਲਉਣ ਲਈ ਅੱਜ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਸੀ, ਜਿਸ ਤਹਿਤ ਪੰਜਾਬ-ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ ਅੰਦਰ ਨੂਰਮਹਿਲੀਏ ਸਾਧ ਆਸ਼ੂਤੋਸ਼ ਦਾ ਸਰਕਾਰੀ ਨਿਗਰਾਨੀ ਹੇਠ ਸਸਕਾਰ ਕਰੇ।

ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਸੰਸਥਾਨ ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਆਸ਼ੂਤੋਸ਼ ਅਜੇ ਵੀ ਸਮਾਧੀ ’ਚ ਲੀਨ ਹਨ ਅਤੇ ਉਨ੍ਹਾਂ ਦੇ ਸਸਕਾਰ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: