Site icon Sikh Siyasat News

ਪੰਜਾਬ ਸਰਕਾਰ “ਦਾਸਤਾਨ-ਏ-ਸਰਹਿੰਦ” ਫਿਲਮ ਤੇ ਪੂਰਨ ਰੋਕ ਲਾਵੇ – ਹਰਜਿੰਦਰ ਸਿੰਘ ਧਾਮੀ

ਚੰਡੀਗੜ੍ਹ – ਅੱਜ ਸਿੱਖ ਨੌਜਵਾਨਾਂ ਵੱਲੋਂ ਦੁਪਿਹਰ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹਿੰਦ ਰੁਕਵਾਉਣ ਅਤੇ ਗੁਰੂ ਸਾਹਿਬ, ਗੁਰੂ ਸਾਹਿਬ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੀਆਂ ਫਿਲਮਾਂ ਦੀ ਪੱਕੀ ਮਨਾਹੀ ਬਾਬਤ ਫੈਸਲਾ ਲੈਣ ਦੇ ਫਰਜ਼ਾਂ ਬਾਬਤ ਹਲੂਣਾ ਦਿੱਤਾ ਗਿਆ ਸੀ  ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਸਾਹਮਣੇ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਦਫਤਰ ਵਿਖੇ ਗੱਲ ਕਰਕੇ ਦਾਸਤਾਨ-ਏ-ਸਰਹੰਦ ਉੱਤੇ ਰੋਕ ਲਾਉਣ ਬਾਰੇ ਬਿਆਨ ਜਾਰੀ ਕਰਨ ਦਾ ਭਰੋਸਾ ਦਵਾਇਆ ਸੀ।

ਸਿੱਖ ਨੌਜਵਾਨਾਂ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਫਿਲਮ ਦਾਸਤਾਨ-ਏ-ਸਰਹਿੰਦ ਤੇ ਰੋਕ ਲਾਉਣ ਸਬੰਧੀ ਸੰਗਤ ਦਾ ਹੁਕਮ ਸੌਪਦੇ ਹੋਏ

ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਤੇ ਰੋਕ ਲਗਾੳੇੁਣ ਦੀ ਮੰਗ ਕੀਤੀ ਹੈ। ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਹਨਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨੀ ਹੈ ਜਿਸਦੀ ਤਰਜ਼ਮਾਨੀ ਕਰਦਿਆਂ ਇਸ ਫਿਲਮ ਦੇ ਰਿਲੀਜ਼ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ਤੇ ਮੁੜ ਵਿਚਾਰ ਕਰੇ।


ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਵੱਲੋਂ ਇਸ ਫਿਲਮ ਨੂੰ ਕੋਈ ਐਨਓਸੀ ਨਹੀ ਜਾਰੀ ਕੀਤੀ ਗਈ। ਉਹਨਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਯਾਦਾ ਅਤੇ ਪਰੰਪਰਾਵਾਂ ਦੀ ਰੋਸ਼ਨੀ ਵਿਚ ਹੀ ਕੋਈ ਫੈਸਲਾ ਲਿਆ ਜਾਂਦਾ ਹੈ, ਲਿਹਾਜਾ ਸ਼੍ਰੋਮਣੀ ਕਮੇਟੀ ਇਸ ਫਿਲਮ ਦੇ ਮਾਮਲੇ ਵਿਚ ਵੀ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਸੰਜੀਦੇ ਮਸਲੇ ਤੇ ਸਿੱਖ ਭਾਵਨਾਵਾਂ ਅਨੁਸਾਰ ਫਿਲਮ ਤੇ ਰੋਕ ਲਗਾਉਣ ਦਾ ਫੈਸਲਾ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version