ਸਿੱਖ ਖਬਰਾਂ

ਪੰਜਾਬ ਸਰਕਾਰ ਅਤੇ ਪੰਜਾਬ ਤੋਂ ਸੰਸਦ ਮੈਂਬਰ ਭਾਰਤੀ ਸੰਵਿਧਾਨ ਦੀ ਧਾਰਾ 25 ਨੂੰ ਖਤਮ ਕਰਵਾਉਣ ਲਈ ਸੰਘਰਸ਼ ਕਰਨ: ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ

December 11, 2014 | By

Giani-Gurbachan-Singh-300x210

ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (11 ਦਸੰਬਰ, 2014): ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਕਾਰਨ ਹੀ ਸਿੱਖ ਕੌਮ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘਣਾ ਪੈ ਰਿਹਾ ਹੈ। ਇਸ ਲਈ ਅੱਜ ਲੋੜ ਹੈ ਕਿ ਸਮੁੱਚੀ ਸਿੱਖ ਕੌਮ ਇੱਕ ਪਲੇਟਫਾਰਮ ’ਤੇ ਇਕੱਠੀ ਹੋ ਕੇ ਧਾਰਾ 25 ਨੂੰ ਖਤਮ ਕਰਨ ਲਈ ਸੰਘਰਸ਼ ਕਰੇ ਅਤੇ ਖਾਸ ਕਰਕੇ ਪੰਜਾਬ ਸਰਕਾਰ ਅਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਗਏ ਪੰਜਾਬ ਨਾਲ ਸਬੰਧਿਤ ਅਤੇ ਸਿੱਖੀ ਪ੍ਰਤੀ ਦਰਦ ਰੱਖਣ ਵਾਲੇ ਸਮੂਹ ਸੰਸਦ ਮੈਂਬਰ ਧਾਰਾ 25 ਨੂੰ ਖਤਮ ਕਰਨ ਸਬੰਧੀ ਆਵਾਜ ਸੈਂਟਰ ਵਿਚ ਉਠਾਉਣ।

ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਲਈ ਮਾਰੂ ਸਾਬਤ ਹੋ ਰਹੀ ਧਾਰਾ 25 ਨੂੰ ਖਤਮ ਕਰਵਾਉਣ ਲਈ ਦਿੱਲੀ ਵਿੱਚ ਤਿੱਖਾ ਸੰਘਰਸ਼ ਕਰਨ। ਅੱਜ ਇੱਥੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 25 ਬਾਰੇ ਹਰਬੰਸ ਸਿੰਘ ਔਜਲਾ ਅਤੇ ‘ਸਿੱਖ ਫਾਰ ਜਸਟਿਸ’ ਜੱਥੇਬੰਦੀ ਵੱਲੋਂ ਲਿਖਤੀ ਮੰਗ ਪੱਤਰਾਂ ਵਿੱਚ ਇਸ ਮਸਲੇ ਨੂੰ ਉਠਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਸਮੁੱਚਾ ਜਗਤ ਇਸ ਗੱਲ ਨੂੰ ਜਾਣਦਾ ਹੈ ਅਤੇ ਸਵੀਕਾਰਦਾ ਹੈ ਕਿ ਸਿੱਖਾਂ ਦੇ ਰੀਤੀ ਰਿਵਾਜ਼ ਵੱਖਰੇ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਸਿੱਖਾਂ ਦੀ ਵੱਖਰੀ ਪਛਾਣ ਨੂੰ ਨਹੀਂ ਮੰਨਦੀ ਅਤੇ ਉਸਨੂੰ ਹਿੰਦੂ ਧਰਮ ਦਾ ਹੀ ਇੱਕ ਅੰਗ ਸਵੀਕਾਰਦੀ ਹੈ। ਭਾਰਤੀ ਸੰਵਿਧਾਨ ਦੀ ਇਹ ਧਾਰਾ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਗਰਦਾਨਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,