ਸਿਆਸੀ ਖਬਰਾਂ

ਪੰਜਾਬ ਸਰਕਾਰ ਵੱਲੋਂ ਗੁਰਚਰਨ ਸਿੰਘ ਟੌਹੜਾ ਦੀ ਬਰਸੀ 1 ਅਪ੍ਰੈਲ ਨੂੰ ਮਨਾਉਣ ਦਾ ਫੈਸਲਾ

March 29, 2017 | By

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਇਕ ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਆਗੂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ (ਫਾਈਲ ਫੋਟੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ (ਫਾਈਲ ਫੋਟੋ)

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਉਸ ਦਿਨ ਪਹਿਲਾਂ ਹੀ ਨਿਰਧਾਰਤ ਰੁਝੇਵਿਆਂ ਕਾਰਨ ਉਨ੍ਹਾਂ ਨੇ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਿੰਮੇਵਾਰੀ ਲਾਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਥੇਦਾਰ ਟੌਹੜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਰੋਹ ਕਰਨ ਲਈ ਮੰਗਲਵਾਰ ਸਵੇਰੇ ਮੁੱਖ ਮੰਤਰੀ ਨੇ ਮਤੇ ਨੂੰ ਪ੍ਰਵਾਨਗੀ ਦਿੱਤੀ ਅਤੇ ਉਨ੍ਹਾਂ ਨੇ ਇਸ ਸਮਾਰੋਹ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ ਤਿੰਨ ਦਹਾਕੇ ਲੰਬੇ ਨਿੱਜੀ ਸਬੰਧਾਂ ਨੂੰ ਯਾਦ ਕੀਤਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Govt to Mark Death Anniversary of former SGPC chief Gurcharan Singh Tohra on April 1 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,