September 24, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਵਿਚ ਭਾਰੀ ਮੀਂਹ ਦੇ ਚਲਦਿਆਂ ਹੜ੍ਹ ਆਉਣ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੜ੍ਹ ਆਉਣ ਦੇ ਖਤਰੇ ਨੂੰ ਦੇਖਦਿਆਂ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ।
ਸਬੰਧਿਤ ਖ਼ਬਰ: ਭਾਰੀ ਮੀਂਹ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿਚ ਹੜ੍ਹ ਦਾ ਖਤਰਾ; ਸਰਕਾਰ ਨੇ “ਰੈਡ ਅਲ਼ਰਟ” ਜਾਰੀ ਕੀਤਾ
ਗੌਰਤਲਬ ਹੈ ਕਿ ਅੱਜ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਭਾਰੀ ਮੀਂਹ ਕਾਰਨ ਦਰਿਆਵਾਂ ਵਿਚ ਚੜ੍ਹੇ ਪਾਣੀ ਨੂੰ ਦੇਖਦਿਆਂ ਸੂਬੇ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਸੀ। ਸਾਰੀ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਮੁਸਤੈਦ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਸਬੰਧਿਤ ਖ਼ਬਰ: ਲਗਾਤਾਰ ਮੀਂਹ ਨਾਲ ਪੰਜਾਬ ਸਿਰ ਹੜਾਂ ਦਾ ਖਤਰਾ ਮੰਡਰਾਉਣ ਲੱਗਾ
Related Topics: Floods in Punjab, Punjab Government