ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਸਤਲੁਜ-ਜੁਮਨਾ ਲਿੰਕ ਨਹਿਰ ਮਾਮਲਾ: ਪੰਜਾਬ ਅਤੇ ਹਰਿਆਣਾ ਆਮੋ ਸਾਹਮਣੇ

March 18, 2016 | By

ਚੰਡੀਗੜ ( 18 ਮਾਰਚ, 2016): ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ ਅੱਜ ਕੱਲ ਸਿਆਸੀ ਮਾਹੌਲ ਪੁਰਾ ਗਰਮਾਇਆ ਹੋਇਆ ਹੈ। ਪਿਛਲੇ ਦਿਨੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਯਤਨ ਵੱਜੋਂ ਜਿੱਥੇ ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਦਰਿਆਈ ਪਾਣੀਆਂ ਸਬੰਧੀ ਕੌਮਾਂਤਰੀ ਰਾਇਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਲਿਜਾਣ ਵਾਲੀ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਿਸ ਕਰ ਦਿੱਤੀ ਸੀ, ਉੱਥੇ ਹਰਿਆਣੇ ਵੱਲੋਂ ਗੂਰਕਾਨੂੰਨੀ ਅਤੇ ਗੈਰ ਹੱਕੀ ਪਾਣੀ ਪੰਜਾਬ ਤੋਂ ਲੈਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਪੇਸ਼ ਕੀਤੇ ਮਤੇ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਸਤਲੁਜ-ਜਮੁਨਾ ਲਿੰਕ ਨਹਿਰ

ਸਤਲੁਜ-ਜਮੁਨਾ ਲਿੰਕ ਨਹਿਰ

ਹਰਿਆਣਾ ਵਿਧਾਨ ਸਭਾ ਦੇ ਪੱਤਰਕਾਰ ਬਰਾਮਦੇ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਿਆਣਾ ਦੀ ਭਾਜਪਾ ਸਰਕਾਰ ਦੇ ਖੇਤੀਬਾੜੀ ਮੰਤਰੀ ਡਾ. ਓੁਪੀ ਧਨਖੜ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਤਲੁਜ ਜਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਫੈਸਲੇ ਦੀ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹਰਿਆਣਾ ਭਾਰਤੀ ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗਾ ਅਤੇ ਉਨ੍ਹਾਂ ਦੇ ਵਕੀਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਦੀ ਨਕਲ ਸੁਪਰੀਮ ਕੋਰਟ ਵਿੱਚ ਵਿਖਾਉਣਗੇ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਬਿਆਨ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਤਾਕਤ ਦੀ ਗਲਤ ਵਰਤੋਂ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,