ਸਿਆਸੀ ਖਬਰਾਂ » ਸਿੱਖ ਖਬਰਾਂ

ਵਿਦੇਸ਼ਾਂ ‘ਚ ਨਸਲੀ ਹਮਲੇ : ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਸਬੰਧੀ ਖਰੜੇ ਨੂੰ ਦਿੱਤਾ ਅੰਤਮ ਰੂਪ

July 10, 2016 | By

ਅੰਮ੍ਰਿਤਸਰ: ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਅਤੇ ਸਿੱਖ ਪਛਾਣ ਦੀ ਦੁਬਿਧਾ ਖਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਰੜਾ ਸਬ-ਕਮੇਟੀ ਦੀ ਕੀਤੀ ਗਈ ਮੀਟਿੰਗ ਵਿਚ ਖਰੜੇ ਨੂੰ ਅੰਤਮ ਰੂਪ ਦਿੱਤਾ ਗਿਆ। ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਖਰੜੇ ਨੂੰ ਪ੍ਰਕਾਸ਼ਿਤ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਹੈ।

ਵਿਦੇਸ਼ਾਂ ਵਿਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਦੇ ਹੱਲ ਸਬੰਧੀ ਸਬ-ਕਮੇਟੀ ਦੀ ਇਕੱਤਰਤਾ 'ਚ ਸ਼ਾਮਲ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਕਾਰ ਸਿੰਘ, ਡਾ. ਧਰਮ ਸਿੰਘ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ

ਵਿਦੇਸ਼ਾਂ ਵਿਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਹੱਲ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ‘ਚ ਸ਼ਾਮਲ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਕਾਰ ਸਿੰਘ, ਡਾ. ਧਰਮ ਸਿੰਘ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ

ਮੀਟਿੰਗ ਵਿਚ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ; ਅੰਮ੍ਰਿਤਸਰ, ਡਾ. ਬਲਕਾਰ ਸਿੰਘ ਪ੍ਰੋ. ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਲਵੰਤ ਸਿੰਘ ਢਿੱਲੋਂ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਧਰਮ ਸਿੰਘ ਸਿੱਖ ਇਨਸਾਈਕਲੋਪੀਡੀਆ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ (ਕੋ-ਆਰਡੀਨੇਟਰ) ਆਦਿ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਨਸਲੀ ਹਮਲਿਆਂ ਦੇ ਸਬੰਧ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਵਿਦਵਾਨਾਂ ਦੀ ਇਕ ਮੀਟਿੰਗ ਹੋਈ ਸੀ ਜਿਸ ਵਿਚ ਇਹ ਫੈਸਲਾ ਲਿਆ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਤਕ ਪਹੁੰਚ ਕਰੇ ਅਤੇ ਸਿੱਖ ਧਰਮ ਦੇ ਸਮੁੱਚੇ ਪਹਿਲੂਆਂ ‘ਤੇ ਰੌਸ਼ਨੀ ਪਾਉਂਦਾ ਇਕ ਦਸਤਾਵੇਜ਼ ਉਨ੍ਹਾਂ ਨੂੰ ਦੇਵੇ।

ਮੀਟਿੰਗ ਉਪਰੰਤ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਖਰੜੇ ਨੂੰ ਪ੍ਰਕਾਸ਼ਿਤ ਕਰਨ ਤੋਂ ਬਾਅਦ ਪਹਿਲਾਂ ਇਹ ਸਾਰੇ ਕਮੇਟੀ ਮੈਂਬਰਾਂ ਨੂੰ ਭੇਜਿਆ ਜਾਵੇਗਾ ਤਾਂ ਜੋ ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਇਸਨੂੰ ਵੱਖ-ਵੱਖ ਭਾਸ਼ਾਵਾਂ ਵਿਚ ਛਪਵਾਇਆ ਜਾਏਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,