ਆਮ ਖਬਰਾਂ

ਚਾਰ ਸਿੱਖਾਂ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਜਸਥਾਨ ਸਰਕਾਰ ਨੇ ਦਿੱਤੇ ਜਾਂਚ ਦੇ ਆਦੇਸ਼

May 26, 2017 | By

ਜੈਪੁਰ: ਅਜਮੇਰ ਜ਼ਿਲ੍ਹੇ ਦੇ ਚੈਨਪੁਰਾ ਪਿੰਡ ਵਿੱਚ ਸਥਾਨਕ ਲੋਕਾਂ ਵੱਲੋਂ ਚਾਰ ਸਿੱਖਾਂ ਦੀ ਕੁੱਟਮਾਰ ਕੀਤੇ ਜਾਣ ਦਾ ਵੀਡੀਓ ਇੰਟਰਨੈਟ ‘ਤੇ ਵਾਇਰਲ ਹੋਣ ਤੋਂ ਬਾਅਦ ਰਾਜਸਥਾਨ ਦੇ ਘੱਟਗਿਣਤੀਆਂ ਬਾਰੇ ਕਮਿਸ਼ਨ ਨੇ ਸਾਰੇ ਮਾਮਲੇ ਦੀ ਤੱਥਾਂ ਸਮੇਤ ਰਿਪੋਰਟ ਮੰਗ ਲਈ ਹੈ। 51 ਸਕਿੰਟ ਦੀ ਇਸ ਵੀਡੀਓ ਵਿੱਚ ਭੀੜ ਵੱਲੋਂ ਚਾਰ ਸਿੱਖਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਜਦਕਿ ਲੋਕ ਚੁੱਪ-ਚਾਪ ਕੁੱਟਮਾਰ ਹੁੰਦੀ ਦੇਖ ਰਹੇ ਸੀ ਅਤੇ ਕੁੱਟਮਾਰ ਨੂੰ ਮੋਬਾਈਲ ’ਤੇ ਫ਼ਿਲਮਾ ਰਹੇ ਹਨ। ਪੁਲਿਸ ਮੁਤਾਬਕ ਇਹ ਘਟਨਾ ਡੇਢ ਮਹੀਨੇ ਪੁਰਾਣੀ ਹੈ।

Sikh Beaten in Ajmer

ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਨੇ ਕਿਹਾ, “ਸਾਰਾ ਮਾਮਲਾ ਮੇਰੇ ਧਿਆਨ ਵਿੱਚ ਹੈ। ਅਜਮੇਰ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਦਸ ਦਿਨਾਂ ਅੰਦਰ ਤੱਥਾਂ ਸਮੇਤ ਰਿਪੋਰਟ ਪੇਸ਼ ਕਰਨ ਲਈ ਕਹਿ ਦਿੱਤਾ ਹੈ।’ ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ਮਗਰੋਂ ਦੋਸ਼ੀਆਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਏਡੀਜੀਪੀ ਐਨ. ਰਵਿੰਦਰ ਕੁਮਾਰ ਰੈੱਡੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਲਵਰ ਜ਼ਿਲ੍ਹੇ ਦੇ ਗੁਰਦੁਆਰੇ ਨਾਲ ਸਬੰਧਤ ਤਿੰਨ ਤੋਂ ਚਾਰ ਸੇਵਾਦਾਰ ਪਿੰਡ ਵਿੱਚ ਦਾਨ ਲੈਣ ਗਏ ਸੀ। ਇਸ ਦੌਰਾਨ ਕੁਝ ਸਥਾਨਕ ਲੋਕਾਂ ਨੇ ਔਰਤਾਂ ਨਾਲ ਛੇੜਛਾੜ ਦੇ ਦੋਸ਼ ’ਚ ਇਨ੍ਹਾਂ ਦੀ ਕੁੱਟਮਾਰ ਕੀਤੀ। ਹਾਲਾਂਕਿ ਪੁਲਿਸ ਮੁਤਾਬਕ ਛੇੜਛਾੜ ਦੀ ਘਟਨਾ ਵਿੱਚ ਸੇਵਾਦਾਰਾਂ ਦੇ ਸ਼ਾਮਲ ਹੋਣ ਸਬੰਧੀ ਕੋਈ ਤੱਥ ਨਹੀਂ ਮਿਲੇ। ਪੁਲਿਸ ਨੇ ਸੇਵਾਦਾਰਾਂ ਨੂੰ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਕਿਹਾ ਸੀ, ਪਰ ਉਨ੍ਹਾਂ ਇਨਕਾਰ ਕਰ ਦਿੱਤਾ। ਉਧਰ ਥਾਣਾ ਨਸੀਰਾਬਾਦ ਸਦਰ ਦੇ ਐਸਐਚਓ ਨੇ ਦੱਸਿਆ ਕਿ ਚੈਨਪੁਰਾ ਪਿੰਡ ਦੇ ਸਰਪੰਚ ਦੀ ਸ਼ਿਕਾਇਤ ’ਤੇ ਸੇਵਾਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਗਰੋਂ ਜ਼ਮਾਨਤ ’ਤੇ ਛੱਡ ਦਿੱਤਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Rajasthan Govt. Orders Probe After Video Showing Sikh Men Beaten in Ajmer Goes Viral …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,