ਖਾਸ ਖਬਰਾਂ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀ ਭੱਜਣ ਦਾ ਮਾਮਲਾ; ਜੇਲ੍ਹ ਮੰਤਰੀ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ

By ਸਿੱਖ ਸਿਆਸਤ ਬਿਊਰੋ

May 22, 2018

ਚੰਡੀਗੜ੍ਹ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਜੇਲ੍ਹ ਮੰਤਰੀ ਨੇ ਇਹ ਹੁਕਮ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈਡ ਵਾਰਡਨ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋਣ ਤੋਂ ਬਾਅਦ ਜੇਲ੍ਹ ਮੰਤਰੀ ਵੱਲੋਂ ਆਈ.ਜੀ. (ਜੇਲ੍ਹ) ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਕੀਤੇ ਸਨ ਅਤੇ ਹੁਣ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਜੇਲ੍ਹ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਅਤੇ ਸੂਬੇ ਦੀ ਸੁਰੱਖਿਆ ਨਾਲ ਜੁੜੇ ਜੇਲ੍ਹਾਂ ਵਰਗੇ ਅਹਿਮ ਵਿਭਾਗ ਵਿੱਚ ਡਿਊਟੀ ਵਿੱਚ ਕੋਤਾਹੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: