ਹਰਮਨਜੀਤ ਸਿੰਘ ਤੇ ਅਵਿਨਾਸ਼ ਜੈਸਵਾਲ ਕੇਂਦਰੀ ਰੱਖਿਆ ਮੰਤਰੀ ਮਨੋਹਰ ਪਰੀਕਰ ਨਾਲ ਗੱਲਬਾਤ ਕਰਦੇ ਹੋਏ

ਸਿਆਸੀ ਖਬਰਾਂ

ਰਾਸ਼ਟਰੀ ਸਿੱਖ ਸੰਗਤ ਨੇ ਫੌਜ ਵੱਲੋਂ ਚੁੱਕੀਆਂ ਇਤਿਹਾਸਕ ਚੀਜ਼ਾਂ ਦੀ ਵਾਪਸੀ ਦੀ ਕੀਤੀ ਮੰਗ

By ਸਿੱਖ ਸਿਆਸਤ ਬਿਊਰੋ

April 06, 2016

ਨਵੀਂ ਦਿੱਲੀ: ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵੱਲੋਂ ਉੱਥੋ ਚੁੱਕੇ ਇਤਿਹਾਸਕ ਦਸਤਾਵੇਜ਼ ਅਤੇ ਹੋਰ ਕੀਮਤੀ ਚੀਜ਼ਾਂ ਵਾਪਸ ਕਰਨ ਲਈ ਭਾਰਤੀ ਰੱਖਿਆ ਮੰਤਰੀ ਰੀ ਮਨੋਹਰ ਪਰੀਕਰ ਮੁਾਲਕਾਤ ਕੀਤੀ।

ਰੱਖਿਆ ਮੰਤਈ ਪਾਰੀਕਰ ਨੇ ਰਾਸ਼ਟਰੀ ਸਿੱਖ ਸੰਗਤ ਦੇ ਵਫਦ ਨੂੰ ਵਿਸ਼ਵਾਸ਼ ਦੁਆਇਆ ਜੇਕਰ ਜੂਨ 1984 ਵਿੱਚ ਦਰਬਾਰ ਸਾਹਿਬ ਕੰਪਲੈਕਸ ’ਤੇ ਭਾਰਤੀ ਫ਼ੌਜ ਵੱਲੋਂ ਕੀਤੇ ਹਮਲੇ ਦੌਰਾਨ ਚੁੱਕੀ ਗਈ ਕੋਈ ਵੀ ਚੀਜ਼ ਫ਼ੌਜ ਕੋਲ ਹੈ ਤਾਂ ਉਹ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਵਿੱਚ ਮਾਣ ਮਹਿਸੂਸ ਕਰਨਗੇ।ਉਨ੍ਹਾਂ ਕਿਹਾ ਕਿ ਇਸ ਬਾਬਤ ਉਹ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਗੱਲ ਕਰਨਗੇ।

ਰਾਸ਼ਟਰੀ ਸਿੱਖ ਸੰਗਤ ਦੇ ਵਫਦ ਨੇ ਰੱਖਿਆ ਮੰਤਰੀ ਨੂੰ ਦੱਸਿਆ ਕਿ ਹਮਲੇ ਵੇਲੇ ਫ਼ੌਜ ਨੇ ਕੁਝ ਚੀਜ਼ਾਂ, ਜੋ ਇਤਿਹਾਸਕ ਮਹੱਤਵ ਦੀਆਂ ਸਨ, ਚੁੱਕ ਲਈਆਂ ਸਨ ਤੇ ਸੰਗਤ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਚੀਜ਼ਾਂ ਮੁੜ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਾਪਤ ਕੀਤੀਆਂ ਜਾਣ।

ਦਿੱਲੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਵੀ ਇਸ ਵਫ਼ਦ ਵਿੱਚ ਸ਼ਾਮਲ ਸਨ। ਉਨ੍ਹਾਂ ਨੇ ਸ੍ਰੀ ਪਰੀਕਰ ਨੂੰ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਹਰਮਨਜੀਤ ਸਿੰਘ ਤੋਂ ਇਲਾਵਾ ਵਫ਼ਦ ਵਿੱਚ ਅਵਿਨਾਸ਼ ਜੈਸਵਾਲ, ਸ੍ਰੀਕਿਸ਼ਨ, ਅਵਤਾਰ ਸਿੰਘ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: