ਕੌਮਾਂਤਰੀ ਖਬਰਾਂ » ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਰੈਫਰੈਂਡਮ 2020 ਦੇ ਲੰਡਨ ਐਲਾਨਨਾਮਾ ਇਕੱਠ ਵਿਚ ਪੜ੍ਹੇ ਗਏ ਤਿੰਨ ਮਤੇ, ਗੈਰ-ਸਰਕਾਰੀ ਰਾਏਸ਼ੁਮਾਰੀ ਕਰਾਉਣ ਦਾ ਐਲਾਨ

August 12, 2018 | By

ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ਟਰੈਫਲਗਰ ਸਕੁਏਅਰ ਵਿਖੇ ਅੱਜ “ਸਿੱਖਸ ਫਾਰ ਜਸਟਿਸ” ਜਥੇਬੰਦੀ ਵਲੋਂ “ਰੈਫਰੈਂਡਮ 2020” ਸਬੰਧੀ ਲੰਡਨ ਐਲਾਨਨਾਮਾ ਇਕੱਠ ਕੀਤਾ ਗਿਆ। ਵੱਡੀ ਗਿਣਤੀ ਵਿਚ ਵੱਖ ਵੱਖ ਦੇਸ਼ਾਂ ਤੋਂ ਪਹੁੰਚੀਆਂ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਲੋਂ ਲੰਡਨ ਐਲਾਨਨਾਮੇ ਦੇ ਤਿੰਨ ਮਤੇ ਪੜ੍ਹੇ ਗਏ।

ਇਕੱਠ ਦੀ ਤਸਵੀਰ

🔊 LISTEN AUDIO RECORDING OF Gurpatwant Singh Pannu’s Speech & 3 Resolutions Adopted DURING LONDON DECLARATION

ਪਹਿਲੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਨਵੰਬਰ 2020 ਵਿਚ ਪੰਜਾਬ ਨੂੰ ਭਾਰਤ ਤੋਂ ਅਜ਼ਾਦ ਕਰਾਉਣ ਲਈ ਗੈਰ-ਸਰਕਾਰੀ ਰਾਇਸ਼ੁਮਾਰੀ ਕਰਵਾਈ ਜਾਵੇਗੀ। ਇਹ ਰਾਏਸ਼ੁਮਾਰੀ ਪੂਰੀ ਦੁਨੀਆ ਵਿਚ ਕਰਾਉਣ ਦਾ ਐਲਾਨ ਕੀਤਾ ਗਿਆ।

♦ ਇਸ ਖਬਰ ਨੂੰ ਵਿਸਤਾਰ ਨਾਲ ਪੜ੍ਹੋ (ਅੰਗਰੇਜ਼ੀ ਵਿੱਚ): 

SIKHS FOR JUSTICE (SFJ) ADOPTS 3 RESOLUTION DURING LONDON DECLARATION

ਦੂਜੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਇਸ ਗੈਰ-ਸਰਕਾਰੀ ਰਾਇਸ਼ੁਮਾਰੀ ਦੇ ਨਤੀਜਿਆਂ ਦੇ ਅਧਾਰ ‘ਤੇ ਪੰਜਾਬ ਦੀ ਅਜ਼ਾਦੀ ਦਾ ਦਾਅਵਾ ਸੰਯੁਕਤ ਰਾਸ਼ਟਰ ਵਿਚ ਲਜਾਇਆ ਜਾਵੇਗਾ।

ਤੀਜੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਜਦੋਂ ਤਕ ਪੰਜਾਬ ਨੂੰ ਅਜ਼ਾਦੀ ਨਹੀਂ ਮਿਲ ਜਾਂਦੀ ਉਸ ਸਮੇਂ ਤਕ ਸੰਘਰਸ਼ ਜਾਰੀ ਰਹੇਗਾ।

ਇਸ ਇਕੱਠ ਵਿਚ ਇਸ ਤੋਂ ਪਹਿਲਾਂ ਹਾਊਸ ਆਫ ਲਾਰਡ ਦੇ ਮੈਂਬਰ ਨਾਜ਼ੀਰ ਅਹਿਮਦ ਨੇ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਹ ਖਾਲਿਸਤਾਨ ਦੀ ਹਮਾਇਤ ਕਰਦੇ ਹਨ।

ਇਸ ਤੋਂ ਇਲਾਵਾ ਕੋਸੋਵੋ ਤੋਂ ਮਨੁੱਖੀ ਹੱਕਾਂ ਬਾਰੇ ਵਕੀਲ ਰਿਚਰਡ ਰੋਜ਼ਰ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਮੁਤਾਬਿਕ ਸਿੱਖਾਂ ਦੀ ਅਜ਼ਾਦੀ ਦੇ ਦਾਅਵੇ ਦੀ ਸਾਰਥਕਤਾ ਬਾਰੇ ਦੱਸਿਆ।

ਲੰਡਨ ਐਲਾਨਨਾਮਾ ਇਕੱਠ ਫਿਲਹਾਲ ਜਾਰੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,