ਸਿਆਸੀ ਖਬਰਾਂ

ਪੰਜਾਬ ਦੇ ਸਕੂਲਾਂ ਕਾਲਜਾਂ ਨੂੰ ਮੁਫਤ ਵਾਈ ਫਾਈ ਸਹੂਲਤ ਦੇਵੇਗਾ ਰਿਲਾਇੰਸ: ਪੰਜਾਬ ਸਰਕਾਰ

April 12, 2017 | By

ਚੰਡੀਗੜ੍ਹ: ਰਿਲਾਇੰਸ ਇੰਡਸਟਰੀਜ਼ ਲਿਮਟਡ (ਆਰ.ਆਈ.ਐਲ.) ਦੇ ਚੇਅਰਮੈਨ ਤੇ ਐਮ.ਡੀ. ਮੁਕੇਸ਼ ਅੰਬਾਨੀ ਨੇ ਪੰਜਾਬ ਭਰ ਵਿੱਚ ਸਰਕਾਰੀ ਵਿਦਿਅਕ ਤੇ ਸਿਹਤ ਸੰਸਥਾਵਾਂ ਵਿੱਚ ਵਾਈ-ਫਾਈ ਦੀ ਮੁਫਤ ਸਹੂਲਤ ਮੁਹੱਈਆ ਕਰਵਾਉਣ ਦੀ ਹਾਮੀ ਭਰੀ ਹੈ। ਅੰਬਾਨੀ ਨੇ ਪੰਜਾਬ ਸਰਕਾਰ ਦੇ ਇਕ ਵਫ਼ਦ ਨਾਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੂੰ ਇਹ ਪੇਸ਼ਕਸ਼ ਕੀਤੀ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੇ ਮੰਗਲਵਾਰ ਦੀ ਦੁਪਹਿਰ ਨੂੰ ਉਦਯੋਗਪਤੀਆਂ ਨਾਲ ਸ਼ੁਰੂ ਕੀਤੀ ਮੀਟਿੰਗ ਦੀ ਲੜੀ ਤਹਿਤ ਅੰਬਾਨੀ, ਹਿੰਦੂਜਾ ਗਰੁੱਪ ਦੇ ਡਾਇਰੈਕਟਰ ਸ਼ੋਮ ਅਸ਼ੋਕ ਹਿੰਦੂਜਾ ਅਤੇ ਲਾਰਸਨ ਐਂਡ ਟਰਬੋ ਦੇ ਡਾਇਰੈਕਟਰ ਤੇ ਕਾਰਜਕਾਰੀ ਉਪ ਪ੍ਰਧਾਨ (ਪਾਵਰ ਐਂਡ ਹੈਵੀ ਇੰਜਨੀਅਰਿੰਗ ਐਂਡ ਡਿਫੈਂਸ) ਸ਼ੈਲੇਦਰਾ ਐਨ. ਰਾਏ ਦੇ ਨਾਲ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਹੋ ਸਕੇ ਕਿਉਂਕਿ ਦੁਪਹਿਰ ਮੌਕੇ ਉਨ੍ਹਾਂ ਦੇ ਪੈਰ ਵਿੱਚ ਮੁੜ ਤਕਲੀਫ ਹੋਣ ਨਾਲ ਉਹ ਠੀਕ ਨਹੀਂ ਸਨ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦੌਰਾਨ ਪੈਰ ‘ਤੇ ਸੱਟ ਲੱਗ ਗਈ ਸੀ ਜਿਸ ਨਾਲ ਉਨ੍ਹਾਂ ਨੂੰ ਅੱਜ ਮੁੜ ਤਕਲੀਫ ਹੋਈ। ਡਾਕਟਰਾਂ ਨੇ ਉਨ੍ਹਾਂ ਨੂੰ ਪੈਰ ਨੂੰ ਆਰਾਮ ਦੇਣ ਦੀ ਸਲਾਹ ਦਿੱਤੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਸੂਬੇ ਵਿੱਚ ਨਿਵੇਸ਼ ਦੇ ਸਬੰਧ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਰਿਲਾਇੰਸ ਏ.ਡੀ.ਏ.ਜੀ. ਦੇ ਚੇਅਰਮੈਨ ਅਨਿਲ ਅੰਬਾਨੀ, ਆਰ.ਪੀ.ਜੀ. ਗਰੁੱਪ ਦੇ ਚੇਅਰਮੈਨ ਹਰਸ਼ ਗੋਇਨਕਾ, ਮਹਿੰਦਰਾ ਐਂਡ ਮਹਿੰਦਰਾ ਦੇ ਚੇਅਰਮੈਨ ਆਨੰਦ ਮਹਿੰਦਰਾ ਅਤੇ ਹਿੰਦੁਸਤਾਨ ਯੂਨੀਲਿਵਰ ਦੇ ਸੀ.ਈ.ਓ. ਅਤੇ ਐਮ.ਡੀ. ਸੰਜੀਵ ਮਹਿਤਾ ਸ਼ਾਮਲ ਸਨ।

ਸੂਬਾ ਸਰਕਾਰ ਦੀ ਅਪੀਲ ‘ਤੇ ਅੰਬਾਨੀ ਸਾਰੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੁਫਤ ਵਾਈ.ਫਾਈ. ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਹਨ।

ਮੀਟਿੰਗ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੋਵੇਂ ਧਿਰਾਂ ਸੂਬੇ ਵਿੱਚ ਬਾਇਓਮਾਸ ਊਰਜਾ ਦੇ ਵਿਕਾਸ ਲਈ ਉੱਦਮ ਕਰਨ ਵਾਸਤੇ ਸਹਿਮਤ ਹੋ ਗਈਆਂ ਹਨ। ਇਸ ਤੋਂ ਇਲਾਵਾ ਖੇਡਾਂ ਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਦੋਵਾਂ ਧਿਰਾਂ ਨੇ ਸਹਿਮਤੀ ਪ੍ਰਗਟਾਈ। ਆਈ.ਆਈ.ਐਲ. ਨੇ ਟੋਕਿਓ ਓਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਅਪਨਾਉਣ ਦੀ ਪੇਸ਼ਕਸ਼ ਕੀਤੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Reliance To Provide Free WiFi in Punjab Schools & Colleges: says Punjab Govt. …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,