ਆਮ ਖਬਰਾਂ

ਮੀਡੀਆ ਰਿਪੋਰਟ: ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਅਤੇ ਪੁਲਿਸ ਵਿਚਾਲੇ ਟਕਰਾਅ, ਚੱਲੀ ਗੋਲੀ

March 24, 2017 | By

ਗੁਰਦਾਸਪੁਰ: ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਪ੍ਰਸ਼ਾਸਨ ਵਿਚਾਲੇ ਟਕਰਾਅ ਹੋਇਆ। ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 12 ਵਜੇ ਗੁਰਦਾਸਪੁਰ ਜੇਲ੍ਹ ਅੰਦਰ ਕੈਦੀਆਂ ਅਤੇ ਪੁਲਿਸ ਟੀਮ ਵਿਚਾਲੇ ਟਕਰਾਅ ਹੋ ਗਿਆ।

ਮੀਡੀਆ ਰਿਪੋਰਟ ਮੁਤਾਬਕ ਕੈਦੀ ਜਗਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਮਹੇਸ਼ਇੰਦਰ ਸਿੰਘ ਨਾਂ ਦੇ ਪੁਲਿਸ ਮੁਲਾਜ਼ਮ ਨੂੰ ਉਦੋਂ ਕੁੱਟ ਦਿੱਤਾ ਜਦੋਂ ਉਹ ਉਨ੍ਹਾਂ ਦੋਵਾਂ ਨੂੰ ਕਿਸੇ ਹੋਰ ਜੇਲ੍ਹ ਲਿਜਾਣ ਲਈ ਉਨ੍ਹਾਂ ਦੇ ਬੈਰਕ ‘ਚ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜੇਲ੍ਹ ਸੁਪਰਡੈਂਟ ਡੀ.ਐਸ. ਸੈਣੀ ਨਾਲ ਵੀ ਧੱਕਾ ਮੁੱਕੀ ਕੀਤੀ ਗਈ।

ਮੀਡੀਆਰ ਰਿਪੋਰਟ ਮੁਤਾਬਕ ਇਸ ਘਟਨਾ ਤੋਂ ਬਾਅਦ ਦੋ ਧੜਿਆਂ ‘ਚ ਗੈਂਗਵਾਰ ਸ਼ੁਰੂ ਹੋ ਗਈ। ਕੈਦੀਆਂ ਨੇ ਇਸ ਝਗੜੇ ‘ਚ ਬਿਜਲੀ ਸਪਲਾਈ ਦੀਆਂ ਤਾਰਾਂ, ਪਾਈਪ ਅਤੇ ਪਾਣੀ ਦੇ ਪਾਈਪ ਪੁੱਟ ਦਿੱਤੇ। ਇਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਸੈਣੀ ਨੇ ਪੁਲਿਸ ਕਪਤਾਨ ਭੁਪਿੰਦਰਜੀਤ ਸਿੰਘ ਸੈਣੀ ਨੂੰ ਫੋਨ ਕਰਕੇ ਪੁਲਿਸ ਫੋਰਸ ਮੰਗਵਾ ਲਈ।

ਗੁਰਦਾਸਪੁਰ ਜੇਲ੍ਹ (ਫਾਈਲ ਫੋਟੋ)

ਗੁਰਦਾਸਪੁਰ ਜੇਲ੍ਹ (ਫਾਈਲ ਫੋਟੋ)

ਮੀਡੀਆ ਰਿਪੋਰਟ ਮੁਤਾਬਕ ਪੁਲਿਸ ਨੇ ਆ ਕੇ ਹਵਾ ਵਿਚ ਕਈ ਰਾਉਂਡ ਫਾਇਰਿੰਗ ਕੀਤੀ ਅਤੇ ਅੱਗ ਬੁਝਾਊ ਦਸਤੇ ਨੂੰ ਸੱਦ ਲਿਆ ਅਤੇ ਦੰਗਾ ਰੋਕੂ ਗੱਡੀਆਂ ਨੂੰ ਵੀ ਤਿਆਰ ਕਰ ਲਿਆ ਗਿਆ।

ਇਸ ਦੌਰਾਨ ਜੇਲ੍ਹ ਰੋਡ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਸਬ ਡਿਵੀਜਨਲ ਮੈਜਿਸਟ੍ਰੇਟ ਸੰਦੀਪ ਸਿੰਘ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,