ਸਿਆਸੀ ਖਬਰਾਂ

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਕੇਸ: ਸੁਖਬੀਰ ਬਾਦਲ ਨੇ ਬਣਾਈ ਵਿਸ਼ੇਸ਼ ਜਾਂਚ ਟੀਮ

August 7, 2016 | By

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਹਦਾਇਤਾਂ ‘ਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਆਰ. ਐਸ. ਐਸ. ਆਗੂ ਜਗਦੀਸ਼ ਗਗਨੇਜਾ ‘ਤੇ ਹੋਏ ਹਮਲੇ ਦੀ ਜਾਂਚ ਲਈ ਇਨਵੈਸਟੀਗੇਸ਼ਨ ਬਿਊਰੋ (ਆਈ.ਬੀ.) ਦੇ ਵਧੀਕ ਡੀ.ਜੀ.ਪੀ.-ਕਮ-ਡਾਇਰੈਕਟਰ ਆਈ.ਪੀ.ਐਸ. ਸਹੋਤਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ (ਫਾਈਲ ਫੋਟੋ), ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਜਗਦੀਸ਼ ਗਗਨੇਜਾ

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ (ਫਾਈਲ ਫੋਟੋ), ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਜਗਦੀਸ਼ ਗਗਨੇਜਾ

ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਟੀਮ ਵਿਚ ਜਲੰਧਰ ਦੇ ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ, ਆਈ. ਜੀ. ਨਿਲਭ ਕਿਸ਼ੋਰ ਅਤੇ ਏ. ਆਈ. ਜੀ ਅਮਰਜੀਤ ਸਿੰਘ ਬਾਜਵਾ ਨੂੰ ਸ਼ਾਮਿਲ ਕੀਤਾ ਗਿਆ ਹੈ। ਜਾਂਚ ਟੀਮ ਨੂੰ ਲੋੜ ਪੈਣ ‘ਤੇ ਹੋਰ ਮੈਂਬਰ ਸ਼ਾਮਿਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਨੂੰ ਸਬੂਤ ਇਕੱਤਰ ਕਰਨ ਤੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,